ਜੰਮੂ ‘ਚ ਹਾਈ ਅਲਰਟ, ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ
ਪਾਕਿਸਤਾਨ ਵੱਲੋਂ ਵਧ ਰਹੇ ਹਮਲਿਆਂ ਦੇ ਖ਼ਤਰੇ ਦੇ ਮੱਦੇਨਜ਼ਰ ਜੰਮੂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਫੌਜ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਜੰਮੂ ਦੇ ਕੁੰਜਵਾਨੀ ਅਤੇ ਜਾਜੋ ਚੱਕ ਇਲਾਕਿਆਂ ਦੇ ਨਿਵਾਸੀਆਂ ਨੂੰ ਤੁਰੰਤ ਆਪਣੇ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਕਦਮ ਹਵਾਈ ਹਮਲੇ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਚੁੱਕਿਆ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਸੁਰੱਖਿਅਤ ਥਾਵਾਂ ਵੱਲ ਰਵਾਨਾ ਹੋਣ ਅਤੇ ਸਾਵਧਾਨੀਵਰਤਣ।
ਸਥਾਨਕ ਅਧਿਕਾਰੀਆਂ ਵੱਲੋਂ ਜਨਤਾ ਨੂੰ ਕਿਹਾ ਗਿਆ ਹੈ ਕਿ ਸਥਿਤੀ ਗੰਭੀਰ ਹੈ, ਪਰ ਘਬਰਾਉਣ ਦੀ ਲੋੜ ਨਹੀਂ। ਲੋਕ ਕਿਸੇ ਵੀ ਐਮਰਜੈਂਸੀ ਦੀ ਸੂਚਨਾ ਲਈ ਨਜ਼ਦੀਕੀ ਸਹਾਇਤਾ ਕੇਂਦਰ ਜਾਂ ਪੁਲਿਸ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ।
ਪ੍ਰਸ਼ਾਸਨ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਇਹ ਸਾਰੇ ਕਦਮ ਨਾਗਰਿਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਲਈ ਉਠਾਏ ਜਾ ਰਹੇ ਹਨ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।