ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਫਰੀਦਕੋਟ ‘ਚ ਇੰਟਰਨੈੱਟ ਸੇਵਾਵਾਂ ਅਸਥਾਈ ਤੌਰ ‘ਤੇ ਬੰਦ
ਭਾਰਤ-ਪਾਕਿਸਤਾਨ ਵਿਚਾਲੇ ਵਧ ਰਹੇ ਤਣਾਅ ਦੇ ਮੱਦੇਨਜ਼ਰ ਸੁਰੱਖਿਆ ਕਾਰਨਾਂ ਕਰਕੇ ਫਰੀਦਕੋਟ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਅਸਥਾਈ ਤੌਰ ‘ਤੇ ਰਾਤ 10 ਵਜੇ ਤੋਂ ਬੰਦ ਕਰ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਇਹ ਕਦਮ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਲਈ ਚੁੱਕਿਆ ਗਿਆ ਹੈ।
ਅਧਿਕਾਰਕ ਜਾਣਕਾਰੀ ਅਨੁਸਾਰ, ਇੰਟਰਨੈੱਟ ਸੇਵਾਵਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ, ਇਹ ਵੀ ਦੱਸਿਆ ਗਿਆ ਹੈ ਕਿ ਜੇਕਰ ਸਥਿਤੀ ਸਮਾਨ ਰਹੀ ਤਾਂ ਅੱਜ ਦੁਪਹਿਰ ਤਕ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕੀਤਾ ਜਾ ਸਕਦਾ ਹੈ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਅਫਵਾਹ ਤੋਂ ਬਚਣ, ਅਤੇ ਅਧਿਕਾਰਤ ਸੂਚਨਾਵਾਂ ‘ਤੇ ਹੀ ਭਰੋਸਾ ਕਰਨ। ਇਸ ਵੇਲੇ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਵਾਲੀ ਸਥਿਤੀ ਨਹੀਂ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ‘ਚ ਹਨ।