ਕੇਜਰੀਵਾਲ ਨੇ ਦਿੱਲੀ ਚੋਣ ਹਾਰ ਮਗਰੋਂ ਪੰਜਾਬ ਦੇ ਵਿਧਾਇਕਾਂ ਦੀ ਸੱਦੀ ਮੀਟਿੰਗ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਚੋਣ ਨਤੀਜਿਆਂ ਮਗਰੋਂ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਬੈਠਕ ਦਾ ਹਿੱਸਾ ਬਣਣਗੇ।
ਇਹ ਮੀਟਿੰਗ ਕੱਲ੍ਹ ਦਿੱਲੀ ਵਿੱਚ ਹੋਵੇਗੀ, ਜਿਸ ਵਿੱਚ ਚੋਣ ਨਤੀਜਿਆਂ ਤੇ ਭਵਿੱਖ ਦੀ ਰਣਨੀਤੀ ‘ਤੇ ਗੱਲਬਾਤ ਹੋਵੇਗੀ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਹੋਈ, ਜਦਕਿ ਭਾਜਪਾ ਨੇ ਬਹੁਮਤ ਹਾਸਲ ਕਰ ਲਿਆ। ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਵੀ ਚੋਣ ਪ੍ਰਚਾਰ ‘ਚ ਹਿੱਸਾ ਲਿਆ ਸੀ।
ਕੇਜਰੀਵਾਲ ਨੇ ਹੁਣ ਇਨ੍ਹਾਂ ਵਿਧਾਇਕਾਂ ਤੇ ਮੰਤਰੀਆਂ ਨੂੰ ਦਿੱਲੀ ਵਿਖੇ ਮੀਟਿੰਗ ਲਈ ਸੱਦਿਆ ਹੈ, ਜਿਸ ਦੌਰਾਨ ਚੋਣ ਨਤੀਜਿਆਂ ਅਤੇ ਭਵਿੱਖ ਦੀ ਯੋਜਨਾ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।