Kulhad Pizza Couple ਨੂੰ ਮਿਲੇਗੀ Security, ਹਾਈਕੋਰਟ ਨੇ ਪੁਲਿਸ ਨੂੰ ਦਿੱਤੇ ਹੁਕਮ

ਜਲੰਧਰ ਦਾ ਮਸ਼ਹੂਰ Kulhad Pizza Couple ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਹਲਚਲ ਮਚਾ ਦਿੱਤੀ ਹੈ। ਹੁਣ ਇਸ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਹਾਈਕੋਰਟ ਨੇ ਇਸ ਮਾਮਲੇ ‘ਚ Kulhad Pizza Couple ਨੂੰ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਜਾਣਕਾਰੀ ਅਨੁਸਾਰ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਬਾਬਾ ਬੁੱਢਾ ਗਰੁੱਪ ਦੇ ਨਿਹੰਗ ਸਿੰਘਾਂ ਵੱਲੋਂ Kulhad Pizza Couple ਦੀ ਦੁਕਾਨ ਦੇ ਬਾਹਰ ਹੰਗਾਮਾ ਕੀਤਾ ਗਿਆ। ਇਸ ਤੋਂ ਬਾਅਦ ਹੁਣ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਉਸ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਨਿਹੰਗ ਸਿੰਘਾਂ ਨੇ Kulhad Pizza Couple ਦੀ ਦੁਕਾਨ ਦੇ ਬਾਹਰ ਹੰਗਾਮਾ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਸਹਿਜ ਅਰੋੜਾ ਨੇ ਵੀਡੀਓ ਬਣਾਉਣੀ ਹੈ ਤਾਂ ਬਿਨਾਂ ਦਸਤਾਰ ਦੇ ਬਣਾਈ ਜਾਵੇ ਕਿਉਂਕਿ ਉਨ੍ਹਾਂ ਦੀ ਇਹ ਕਾਰਵਾਈ ਸਿੱਖ ਕੌਮ ਦਾ ਅਪਮਾਨ ਕਰ ਰਹੀ ਹੈ। ਇਸ ਤੋਂ ਬਾਅਦ ਸਹਿਜ ਅਰੋੜਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪਣਗੇ ਅਤੇ ਪੁੱਛਣਗੇ ਕਿ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਹੈ ਜਾਂ ਨਹੀਂ। ਇਸ ਤੋਂ ਬਾਅਦ ਨਿਹੰਗ ਸਿੰਘ ਮਾਨ ਨੇ ਕਿਹਾ ਸੀ ਕਿ ਜੇਕਰ ਪੁਲਿਸ ਨੇ 18 ਅਕਤੂਬਰ ਤੱਕ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਤਾਂ ਉਹ ਉਸ ਜੋੜੇ ਦਾ ਰੈਸਟੋਰੈਂਟ ਬੰਦ ਕਰ ਦੇਣਗੇ। ਬੀਤੇ ਦਿਨ ਨਿਹੰਗ ਸਿੰਘਾਂ ਨੇ Kulhad Pizza Couple ਨੂੰ ਅਲਟੀਮੇਟਮ ਦਿੱਤਾ ਸੀ ਜੋ ਕੱਲ੍ਹ ਖਤਮ ਹੋ ਗਿਆ।

ਇਸ ਮਾਮਲੇ ਸਬੰਧੀ ਬੀਤੇ ਦਿਨ ਪੁਲਿਸ ਅਧਿਕਾਰੀਆਂ ਨਾਲ ਸਿੱਖ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ। ਏਡੀਸੀਪੀ ਸੁਖਵਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਵਿਚਾਰ ਸੁਣ ਲਏ ਗਏ ਹਨ ਅਤੇ ਹੁਣ ਦੂਜੀ ਧਿਰ ਯਾਨੀ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਨੂੰ ਬੁਲਾਇਆ ਜਾਵੇਗਾ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *