ਪੰਜਾਬ ‘ਚ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ, ਕਈ ਛੁੱਟੀਆਂ ਤੇ ਐਤਵਾਰ ਦਾ ਪ੍ਰਭਾਵ
ਪੰਜਾਬ ਸਰਕਾਰ ਨੇ ਸਾਲ 2025 ਲਈ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਦੇ ਅਨੁਸਾਰ ਛੁੱਟੀਆਂ ਦੇ ਦਿਨਾਂ ਦੌਰਾਨ ਸਰਕਾਰੀ ਦਫ਼ਤਰ, ਸਕੂਲ, ਕਾਲਜ, ਪ੍ਰਸ਼ਾਸਨਿਕ ਅਤੇ ਨਗਰ ਨਿਗਮ ਦਫ਼ਤਰ ਬੰਦ ਰਹਿਣਗੇ।
ਇਸ ਦੇ ਨਾਲ, ਗੁਰਪੁਰਬ ਅਤੇ ਹੋਰ ਧਾਰਮਿਕ ਪ੍ਰੋਗਰਾਮਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਡੀ.ਸੀ. ਵੱਲੋਂ ਅੱਧੇ ਜਾਂ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕਰਨ ਦਾ ਅਧਿਕਾਰ ਵੀ ਰੱਖਿਆ ਗਿਆ ਹੈ। ਹਾਲਾਂਕਿ ਕਈ ਛੁੱਟੀਆਂ ਐਤਵਾਰ ਦੇ ਦਿਨ ਪੈਣ ਕਰਕੇ ਸਰਕਾਰੀ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਇਸਦਾ ਲਾਭ ਨਹੀਂ ਮਿਲੇਗਾ।