ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ, UAPA ਦੇ ਤਹਿਤ ਕੇਸ ਦਰਜ
ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਉੱਤੇ UAPA (ਅਨਲਾਫੁਲ ਐਕਟਿਵਿਟੀਜ਼ ਪ੍ਰਿਵੇਂਸ਼ਨ ਐਕਟ) ਲਗਾਇਆ ਹੈ। ਇਹ ਕਾਰਵਾਈ ਗੁਰਪ੍ਰੀਤ ਸਿੰਘ ਹਰੀਨੋਂ ਦੇ ਕਤਲ ਕੇਸ ਸਬੰਧੀ ਕੀਤੀ ਗਈ ਹੈ।
ਅਕਤੂਬਰ 2024 ਵਿੱਚ ਫਰੀਦਕੋਟ ਦੇ ਪਿੰਡ ਹਰੀਨੋਂ ਵਿੱਚ ਗੁਰਪ੍ਰੀਤ ਸਿੰਘ ਹਰੀਨੋਂ ਦੀ ਗੋਲੀਆਂ ਮਾਰ ਕੇ ਹੱਤਿਆ ਹੋਈ ਸੀ। ਗੁਰਪ੍ਰੀਤ ਸਿੰਘ ਪੰਥਕ ਜਥੇਬੰਦੀਆਂ ਨਾਲ ਸਬੰਧਤ ਸਨ। ਹੱਤਿਆ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਉੱਤੇ ਗੰਭੀਰ ਦੋਸ਼ ਲਗਾਏ ਸਨ।
ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਗੈਂਗਸਟਰ ਅਰਸ਼ ਡੱਲਾ ਖਿਲਾਫ ਵੀ UAPA ਤਹਿਤ ਕਾਰਵਾਈ ਕੀਤੀ ਗਈ ਹੈ।
ਗੁਰਪ੍ਰੀਤ ਸਿੰਘ ਦੇ ਪਰਿਵਾਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਦੋਸ਼ੀ ਠਹਿਰਾਇਆ ਸੀ। ਉਨ੍ਹਾਂ ਪੁਲਸ ਤੋਂ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਪੁੱਛਗਿੱਛ ਵਿੱਚ ਸ਼ਾਮਿਲ ਕਰਨ ਦੀ ਮੰਗ ਕੀਤੀ ਸੀ।
ਪੰਜਾਬ ਪੁਲਸ ਨੇ ਕਿਹਾ ਹੈ ਕਿ ਕੇਸ ਦੀ ਗੰਭੀਰਤਾ ਦੇ ਮੱਦੇਨਜ਼ਰ UAPA ਦੇ ਤਹਿਤ ਦੋਸ਼ ਲਗਾਏ ਗਏ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨੀ ਪ੍ਰਕਿਰਿਆ ਦਾ ਪੂਰਾ ਪਾਲਣ ਕੀਤਾ ਜਾਵੇਗਾ।
ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਹਯੋਗੀਆਂ ਉੱਤੇ ਸ਼ੁਰੂ ਹੋਈ ਇਹ ਜਾਂਚ ਪੰਜਾਬ ਵਿੱਚ ਚਰਚਾ ਦਾ ਕੇਂਦਰ ਬਣੀ ਹੋਈ ਹੈ।