ਮਜੀਠਾ ਨਕਲੀ ਸ਼ਰਾਬ ਮਾਮਲੇ ‘ਚ ਵੱਡੀ ਕਾਰਵਾਈ, DSP ਤੇ SHO ਮੁਅੱਤਲ

ਅੰਮ੍ਰਿਤਸਰ ਦੇ ਮਜੀਠਾ ਖੇਤਰ ਵਿੱਚ ਨਕਲੀ ਸ਼ਰਾਬ ਕਾਰਨ 15 ਲੋਕਾਂ ਦੀ ਮੌਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮਜੀਠਾ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (DSP) ਅਤੇ ਸਟੇਸ਼ਨ ਹਾਊਸ ਅਫ਼ਸਰ (SHO) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਜ਼ਹਿਰੀਲੀ ਸ਼ਰਾਬ ਕਾਂਡ ਮਜੀਠਾ ਦੇ ਤਿੰਨ ਪਿੰਡਾਂ — ਭੰਗਾਲੀ, ਮਰੜੀ ਕਲਾਂ ਅਤੇ ਥਰੀਏਵਾਲ — ਨਾਲ ਸਬੰਧਤ ਹੈ, ਜਿੱਥੇ ਨਕਲੀ ਸ਼ਰਾਬ ਪੀਣ ਕਾਰਨ ਲੋਕਾਂ ਦੀ ਮੌਤ ਹੋਈ। ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸਿਰਫ਼ 7 ਘੰਟਿਆਂ ਦੇ ਅੰਦਰ ਹੀ ਮੁੱਖ ਸਪਲਾਇਰਾਂ ਸਮੇਤ 6 ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਪ੍ਰਭਜੀਤ ਸਿੰਘ, ਕੁਲਬੀਰ ਸਿੰਘ ਉਰਫ਼ ਜੱਗੂ (ਪ੍ਰਭਜੀਤ ਦਾ ਭਰਾ), ਸਾਹਿਬ ਸਿੰਘ ਉਰਫ਼ ਸਰਾਏ, ਗੁਰਜੰਟ ਸਿੰਘ ਅਤੇ ਨਿੰਦਰ ਕੌਰ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਸਾਹਿਬ ਸਿੰਘ ਅਤੇ ਪ੍ਰਭਜੀਤ ਸਿੰਘ ਇਸ ਨਕਲੀ ਸ਼ਰਾਬ ਰੈਕੇਟ ਦੇ ਮਾਸਟਰਮਾਈਂਡ ਹਨ।

SSP ਅੰਮ੍ਰਿਤਸਰ ਦਿਹਾਤੀ ਵੱਲੋਂ ਪੁਸ਼ਟੀ ਕੀਤੀ ਗਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ‘ਤੇ ਐਕਸਾਈਜ਼ ਐਕਟ ਅਤੇ BNS ਦੀ ਧਾਰਾ 105 ਤੇ 61ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਨਕਲੀ ਸ਼ਰਾਬ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

Leave a Reply

Your email address will not be published. Required fields are marked *