ਅੱਧੀ ਰਾਤ ਪੰਜਾਬ ‘ਚ ਵੱਡੀ ਵਾਰਦਾਤ, ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਨਾਲ ਮੌਤ
ਪੰਜਾਬ ਵਿੱਚ ਅੱਧੀ ਰਾਤ ਵੱਡੀ ਵਾਰਦਾਤ ਘਟਿਤ ਹੋਈ। ਲੁਧਿਆਣਾ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਵਾਰਦਾਤ ਸ਼ੁੱਕਰਵਾਰ ਰਾਤ ਦੀ ਹੈ। ਪਰਿਵਾਰਕ ਮੈਂਬਰ ਅਤੇ ਗੰਨਮੈਨ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਡੀਐੱਮਸੀ ਹਸਪਤਾਲ ਲੈ ਕੇ ਗਏ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਕਿਵੇਂ ਘਟਿਤ ਹੋਈ ਵਾਰਦਾਤ?
ਜਾਣਕਾਰੀ ਅਨੁਸਾਰ, ਗੋਲ਼ੀ ਵਿਧਾਇਕ ਗੁਰਪ੍ਰੀਤ ਗੋਗੀ ਦੇ ਸਿਰ ਵਿੱਚ ਲੱਗੀ ਸੀ। ਗੋਲੀ ਦੀ ਆਵਾਜ਼ ਸੁਣਦੇ ਹੀ ਘਰ ਵਿੱਚ ਹਫੜਾ-ਦਫੜੀ ਮੱਚ ਗਈ। ਪਰਿਵਾਰਕ ਮੈਂਬਰਾਂ ਨੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਗੁਰਪ੍ਰੀਤ ਗੋਗੀ ਲਹੂ-ਲੁਹਾਨ ਹਾਲਤ ਵਿੱਚ ਪਏ ਸਨ।
ਪੁਲਸ ਦੀ ਪ੍ਰਾਰੰਭਿਕ ਜਾਂਚ
ਹਾਲਾਂਕਿ ਗੋਲ਼ੀ ਚੱਲਣ ਦੇ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ, ਪਰ ਸੂਤਰਾਂ ਮੁਤਾਬਕ ਗੋਗੀ ਆਪਣਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਹੇ ਸਨ, ਜਿਸ ਦੌਰਾਨ ਗੋਲ਼ੀ ਚੱਲ ਗਈ। ਸੂਚਨਾ ਮਿਲਦਿਆਂ ਪੁਲਸ ਕਮਿਸ਼ਨਰ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ।
ਪ੍ਰਸ਼ਾਸਨ ਦਾ ਕਹਿਣਾ
ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਦੇ ਤਮਾਮ ਪੱਖਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ।