Breaking News: ਜਲੰਧਰ ਸਿਟੀ ਰੇਲਵੇ ਸਟੇਸ਼ਨ ‘ਤੇ ਲੱਗੀ ਭਿਆਨਕ ਅੱਗ, ਦੋ ਕਿਲੋਮੀਟਰ ਤੱਕ ਛਾਇਆ ਧੂੰਆ
ਸ਼ਹਿਰ ਦੇ ਸਿਟੀ ਰੇਲਵੇ ਸਟੇਸ਼ਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅਚਾਨਕ ਸਿਗਨਲ ਸਟੋਰ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਜ਼ਬਰਦਸਤ ਸੀ ਕਿ ਧੂੰਏਂ ਦੇ ਗੁਬਾਰ ਕਰੀਬ 2 ਕਿਲੋਮੀਟਰ ਤੱਕ ਨਜ਼ਰ ਆਉਂਦੇ ਰਹੇ।
ਫਾਇਰ ਬ੍ਰਿਗੇਡ ਦੀ ਤੁਰੰਤ ਕਾਰਵਾਈ
ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਪੁਲਿਸ ਅਤੇ ਰੇਲਵੇ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਨਜ਼ਰ ਰੱਖੇ ਹੋਏ ਹਨ।
ਹਾਲਾਤ ਕਾਬੂ ‘ਚ, ਪਰ ਅੱਗ ਦੇ ਕਾਰਨ ਅਣਪਛਾਤੇ
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ
ਇਸ ਘਟਨਾ ਕਰਕੇ ਸਟੇਸ਼ਨ ‘ਤੇ ਹੜਕੰਪ ਮਚ ਗਿਆ ਤੇ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਕੋਈ ਜਾਨੀ ਨੁਕਸਾਨ ਹੋਣ ਦੀ ਪੁਸ਼ਟੀ ਨਹੀਂ ਹੋਈ, ਪਰ ਲੱਖਾਂ ਰੁਪਏ ਦਾ ਸਮਾਨ ਸੜਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸੁਰੱਖਿਆ ਦੇ ਮੱਦੇਨਜ਼ਰ ਰੇਲ ਆਵਾਜਾਈ ਅਸਥਾਈ ਤੌਰ ‘ਤੇ ਪ੍ਰਭਾਵਿਤ ਹੋ ਸਕਦੀ ਹੈ।
ਅਧਿਕਾਰਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।