ਨਰਾਤਿਆਂ ਦੌਰਾਨ ਬੰਦ ਰਹਿਣਗੀਆਂ ਮੀਟ ਦੀਆਂ ਦੁਕਾਨਾਂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ
ਨਰਾਤਿਆਂ ਮੌਕੇ ਮਾਸ-ਮੱਛੀ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਇਹ ਫੈਸਲਾ ਵਾਰਾਣਸੀ ਨਗਰ ਨਿਗਮ ਦੀ ਕਾਰਜਕਾਰਣੀ ਬੈਠਕ ‘ਚ ਸਰਬਸੰਮਤੀ ਨਾਲ ਲਿਆ ਗਿਆ।
ਨਿਗਮ ਦੇ ਮੇਅਰ ਅਸ਼ੋਕ ਤਿਵਾੜੀ ਨੇ ਦੱਸਿਆ ਕਿ ਕਾਸ਼ੀ ‘ਚ ਸ਼ਰਧਾਲੂਆਂ ਦੀ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਦੁਕਾਨਦਾਰ ਆਦੇਸ਼ ਦੀ ਉਲੰਘਣਾ ਕਰੇਗਾ, ਤਾਂ ਉਸ ‘ਤੇ ਸਖ਼ਤ ਕਾਰਵਾਈ ਹੋਵੇਗੀ। ਇਹ ਪ੍ਰਸਤਾਵ ਨਗਰ ਨਿਗਮ ਦੀ ਕਾਰਜਕਾਰਣੀ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ।