ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਭਿਆਨਕ ਗਰਮੀ ਨੇ ਲੋਕਾਂ ਦੀ ਜੀਹਨ ਮੁਸ਼ਕਲ ਕਰ ਰੱਖੀ ਸੀ, ਪਰ ਹਿਮਾਚਲ ਪ੍ਰਦੇਸ਼ ਵਿੱਚ ਹੋਈ ਬਾਰਿਸ਼ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਵੱਡੀ ਤਬਦੀਲੀ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਸ਼ਾਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਕੁਝ ਹੱਦ ਤੱਕ ਗਰਮੀ ਤੋਂ ਰਾਹਤ ਦਿੱਤੀ।
ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਫੇਰ ਬਦਲ ਸਕਦਾ ਹੈ।
-
17 ਅਤੇ 18 ਮਈ ਨੂੰ ਸੂਬੇ ਭਰ ਵਿੱਚ ਮੌਸਮ ਆਮ ਰਹੇਗਾ ਤੇ ਕਿਸੇ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
-
19 ਮਈ ਨੂੰ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਬਿਜਲੀ ਗਰਜਨ, ਤੇਜ਼ ਹਵਾਵਾਂ ਅਤੇ ਮੌਸਮੀ ਤੂਫਾਨ ਦੀ ਸੰਭਾਵਨਾ ਹੈ।
-
20 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਅਤੇ ਮੋਹਾਲੀ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ, ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਹਾਲੇ ਵੀ ਆਮ ਪੱਧਰ ‘ਤੇ ਕਾਇਮ ਹੈ, ਹਾਲਾਂਕਿ ਕੱਲ੍ਹ ਨਾਲ ਤੁਲਨਾ ਕਰਦਿਆਂ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 45.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਮੌਸਮ ਅਨੁਸਾਰ ਯਾਤਰਾ ਦੀ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਹੈ।