ਸਰਕਾਰੀ ਮੁਲਾਜ਼ਮਾਂ ਲਈ ਮੋਦੀ ਸਰਕਾਰ ਦਾ ਵੱਡਾ ਤੋਹਫਾ

ਕੇਂਦਰੀ ਮੰਤਰੀ ਮੰਡਲ ਨੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਕੇਂਦਰ ਸਰਕਾਰ ਦੇ ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਤਨਖਾਹਾਂ ਅਤੇ ਭੱਤਿਆਂ ‘ਚ ਵਾਧਾ ਹੋਣ ਦੀ ਉਮੀਦ ਹੈ। ਜਾਣਕਾਰੀ ਮੁਤਾਬਕ, ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।

7ਵੇਂ ਤਨਖਾਹ ਕਮਿਸ਼ਨ ਦੇ ਬਾਅਦ ਨਵਾਂ ਦੌਰ ਸ਼ੁਰੂ
7ਵੇਂ ਤਨਖਾਹ ਕਮਿਸ਼ਨ, ਜੋ 2016 ਵਿੱਚ ਲਾਗੂ ਹੋਇਆ ਸੀ, 2026 ਵਿੱਚ ਸਮਾਪਤ ਹੋਵੇਗਾ। ਇਸ ਤੋਂ ਪਹਿਲਾਂ 8ਵੇਂ ਤਨਖਾਹ ਕਮਿਸ਼ਨ ਦਾ ਗਠਨ ਹੋਵੇਗਾ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਸ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਜਲਦੀ ਹੋਵੇਗੀ।

ਤਨਖਾਹ ਵਿੱਚ ਵੱਡਾ ਵਾਧਾ
8ਵੇਂ ਤਨਖਾਹ ਕਮਿਸ਼ਨ ਦੇ ਸਿਫਾਰਸ਼ਾਂ ਦੇ ਅਧਾਰ ‘ਤੇ ਮੁਲਾਜ਼ਮਾਂ ਦੀ ਤਨਖਾਹ ਵਿੱਚ 44.44% ਤੱਕ ਵਾਧਾ ਹੋ ਸਕਦਾ ਹੈ। ਇਹ ਵਾਧਾ ਮੁੱਖ ਤੌਰ ‘ਤੇ ਕਰਮਚਾਰੀਆਂ ਦੇ ਫਿਟਮੈਂਟ ਫੈਕਟਰ 3.68 ਗੁਣਾ ਵਧਣ ਕਰਕੇ ਹੋਵੇਗਾ। ਇਸ ਨਾਲ ਬੇਸਿਕ ਤਨਖਾਹ ‘ਚ ਵੱਡਾ ਉਛਾਲ ਆਉਣ ਦੀ ਸੰਭਾਵਨਾ ਹੈ।

ਕੀ ਹੈ ਤਨਖਾਹ ਵਧਾਉਣ ਦੀ ਪ੍ਰਕਿਰਿਆ?
ਨਵੇਂ ਤਨਖਾਹ ਕਮਿਸ਼ਨ ਦੇ ਗਠਨ ਤੋਂ ਬਾਅਦ ਕਮਿਸ਼ਨ ਦਾ ਚੇਅਰਮੈਨ ਅਤੇ ਕਮੇਟੀ ਉਸਦੀ ਯੋਜਨਾ ਅਤੇ ਫਾਰਮੂਲਾ ਤਿਆਰ ਕਰਨਗੇ। ਇਹ ਸਿਫਾਰਸ਼ਾਂ 2026 ਵਿੱਚ 7ਵੇਂ ਤਨਖਾਹ ਕਮਿਸ਼ਨ ਦੇ ਸਮਾਪਤੀ ਤੋਂ ਬਾਅਦ ਲਾਗੂ ਕੀਤੀਆਂ ਜਾਣਗੀਆਂ।

ਕਮਿਸ਼ਨ ਦੇ ਗਠਨ ਨਾਲ ਵੱਡੀਆਂ ਉਮੀਦਾਂ
8ਵੇਂ ਤਨਖਾਹ ਕਮਿਸ਼ਨ ਦਾ ਗਠਨ ਸਰਕਾਰੀ ਮੁਲਾਜ਼ਮਾਂ ਲਈ ਇੱਕ ਵੱਡਾ ਮੋੜ ਸਾਬਤ ਹੋ ਸਕਦਾ ਹੈ। ਇਸ ਫੈਸਲੇ ਨਾਲ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ।

ਫੈਸਲੇ ਦਾ ਅਸਰ
ਮੋਦੀ ਸਰਕਾਰ ਦਾ ਇਹ ਫੈਸਲਾ ਸਰਕਾਰੀ ਕਰਮਚਾਰੀਆਂ ਦੇ ਜੀਵਨ ਮਾਣਦੰਡ ਵਿੱਚ ਬਹਿਤਰੀ ਲਈ ਨਵਾਂ ਦਰਵਾਜ਼ਾ ਖੋਲ੍ਹੇਗਾ।

Leave a Reply

Your email address will not be published. Required fields are marked *