ਨਵਜੋਤ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਮਾਲੀ ਗ੍ਰਿਫ਼ਤਾਰ
ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਪਟਿਆਲਾ ‘ਚੋਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਮਾਲੀ ਦੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਸਬੰਧਤ ਹੈ। ਮੋਹਾਲੀ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਮਾਲੀ ਦੇ ਖਿਲਾਫ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ, ਜਿਸ ‘ਚ ਕੁਝ ਹੋਰ ਧਾਰਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ।
ਇਸ ਗ੍ਰਿਫ਼ਤਾਰੀ ਨੂੰ ਲੈ ਕੇ ਕਾਂਗਰਸੀ ਆਗੂ ਪਰਗਟ ਸਿੰਘ ਅਤੇ ਪਟਿਆਲਾ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਪਣਾ ਵਿਰੋਧ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਦੱਸਦਿਆਂ ਮਾਲੀ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।