ਪੰਜਾਬ ‘ਚ ਨਵੇਂ ਹੁਕਮ ਜਾਰੀ: 18 ਜੂਨ ਤੱਕ ਲੱਗੀਆਂ ਸਖ਼ਤ ਪਾਬੰਦੀਆਂ
ਪੰਜਾਬ ਵਿਚ ਰਹਿਣ ਵਾਲੇ ਨਾਗਰਿਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ, ਮੈਡਮ ਪੂਨਮਦੀਪ ਕੌਰ (ਆਈ.ਏ.ਐੱਸ.) ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੇ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਕੁਝ ਸਖ਼ਤ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ।
ਗੈਰ-ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀ
ਜ਼ਿਲ੍ਹਾ ਫਰੀਦਕੋਟ ਵਿੱਚ ਜਿਨ੍ਹਾਂ ਐਂਬੂਲੈਂਸਾਂ ਦੀ ਰਜਿਸਟ੍ਰੇਸ਼ਨ ਨਹੀਂ ਹੈ, ਉਨ੍ਹਾਂ ‘ਤੇ ਪਾਬੰਦੀ ਲਗਾਈ ਗਈ ਹੈ। ਇਸਦਾ ਮੁੱਖ ਕਾਰਨ ਇਹ ਹੈ ਕਿ ਬਿਨਾਂ ਰਜਿਸਟਰਡ ਹੋਈਆਂ ਐਂਬੂਲੈਂਸਾਂ ਵਿੱਚ ਮਰੀਜ਼ਾਂ ਲਈ ਬੁਨਿਆਦੀ ਸਹੂਲਤਾਂ ਨਹੀਂ ਹੁੰਦੀਆਂ ਅਤੇ ਇਹ ਮਰੀਜ਼ਾਂ ਦੀ ਜ਼ਿੰਦਗੀ ਨਾਲ ਖਿਲਵਾੜ ਦਾ ਕਾਰਨ ਬਣ ਸਕਦੀਆਂ ਹਨ। ਐਂਬੂਲੈਂਸ ਮਾਲਕਾਂ ਵੱਲੋਂ ਗਰੀਬ ਮਰੀਜ਼ਾਂ ਤੋਂ ਆਪਣੀ ਮਰਜ਼ੀ ਨਾਲ ਵਿੱਤੀ ਸ਼ੋਸ਼ਣ ਵੀ ਕੀਤਾ ਜਾਂਦਾ ਹੈ। ਇਸ ਲਈ ਮੈਜਿਸਟ੍ਰੇਟ ਨੇ ਇਹ ਫੈਸਲਾ ਲਿਆ ਹੈ ਕਿ ਗੈਰ ਰਜਿਸਟਰਡ ਐਂਬੂਲੈਂਸਾਂ ਨੂੰ ਚਲਾਉਣ ‘ਤੇ ਪਾਬੰਦੀ ਲਗਾਈ ਜਾਵੇ।
ਹੁੱਕਾ ਬਾਰਾਂ ਤੇ ਪਾਬੰਦੀ
ਫਰੀਦਕੋਟ ਜ਼ਿਲ੍ਹੇ ਵਿੱਚ ਹੁੱਕਾ ਬਾਰਾਂ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਅਧੀਨ, ਕਿਸੇ ਵੀ ਦੁਕਾਨ, ਰੈਸਟੋਰੈਂਟ, ਹੋਟਲ ਜਾਂ ਹੋਰ ਜਨਤਕ ਸਥਾਨਾਂ ਵਿੱਚ ਹੁੱਕਾ ਪੀਣ ਪੂਰੀ ਤਰ੍ਹਾਂ ਬੰਦ ਕੀਤਾ ਜਾਵੇਗਾ। ਇਹ ਪਾਬੰਦੀ 18 ਜੂਨ 2025 ਤੱਕ ਲਾਗੂ ਰਹੇਗੀ।
ਅਸਲਾ ਛੁਪਾ ਕੇ ਚੱਲਣ ‘ਤੇ ਪਾਬੰਦੀ
ਜ਼ਿਲ੍ਹਾ ਫਰੀਦਕੋਟ ਵਿੱਚ ਕਾਨੂੰਨ ਅਤੇ ਅਮਨ ਬਣਾਈ ਰੱਖਣ ਦੇ ਉਦੇਸ਼ ਨਾਲ ਅਸਲਾ ਲਾਇਸੈਂਸੀ ਹੋਲਡਰਾਂ ਲਈ ਕੁਝ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਹੁਣ ਜਨਤਕ ਸਥਾਨਾਂ ਤੇ ਲਾਇਸੈਂਸੀ ਅਸਲੇ ਨਾਲ ਚੱਲਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਰਹੀ ਹੈ। ਇਸ ਵਿੱਚ ਮੈਰਿਜ ਪੈਲੇਸ, ਹਸਪਤਾਲ, ਧਾਰਮਿਕ ਸਥਾਨ, ਹੋਟਲ ਅਤੇ ਬੜੀਆਂ ਭੀੜ ਵਾਲੀਆਂ ਜਗ੍ਹਾਵਾਂ ਸ਼ਾਮਲ ਹਨ। ਅਸਲੇ ਨੂੰ ਬੈਲਟ ਨਾਲ ਲਗਾ ਕੇ ਅਤੇ ਕਵਰ ਵਿੱਚ ਦਰਸ਼ਾਇਆ ਜਾਵੇਗਾ, ਤਾਂ ਜੋ ਕਿਸੇ ਵੀ ਤਰਾਂ ਦੇ ਗਲਤ ਵਰਤਾਓ ਤੋਂ ਬਚਿਆ ਜਾ ਸਕੇ। ਇਸ ਨਾਲ ਨਾਲ, ਨੰਗੀਆਂ ਤਲਵਾਰਾਂ, ਬਰਸ਼ੇ ਅਤੇ ਤੇਜ਼ ਧਾਰ ਹਥਿਆਰਾਂ ਨਾਲ ਚੱਲਣ ‘ਤੇ ਵੀ ਪਾਬੰਦੀ ਲਗਾਈ ਗਈ ਹੈ।