ਮੁਕੇਰੀਆਂ ਨਹਿਰ 'ਚ ਡੁੱਬਣ ਕਾਰਨ 17 ਸਾਲਾ ਲੜਕੇ ਦੀ ਮੌਤ

ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਅਧੀਨ ਪੈਂਦੇ ਕਸਬਾ ਹਾਜੀਪੁਰ-ਮਾਨਸਾਰ ਰੋਡ 'ਤੇ ਸਥਿਤ ਪਿੰਡ ਖੁੰਡਾ ਵਿਖੇ ਨਹਿਰ ਵਿਚ ਡੁੱਬਣ ਕਾਰਨ ਇੱਕ 17 ਸਾਲਾ ਲੜਕੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਹ ਹਾਦਸਾ ਸੋਮਵਾਰ ਦੇਰ ਸ਼ਾਮ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਆਪਣੇ ਦੋਸਤਾਂ ਨਾਲ ਨਹਿਰ ਵਿਚ ਨਹਾਉਣ ਗਿਆ ਸੀ। ਮ੍ਰਿਤਕ ਦੀ ਪਛਾਣ ਲਵ (17) ਵਜੋਂ ਹੋਈ ਹੈ, ਜੋ ਕਿ ਪਿੰਡ ਕੋਲੀਆਂ 418, ਥਾਣਾ ਮੁਕੇਰੀਆਂ ਦਾ ਰਹਿਣ ਵਾਲਾ ਸੀ।
ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਅਧੀਨ ਪੈਂਦੇ ਕਸਬਾ ਹਾਜੀਪੁਰ-ਮਾਨਸਾਰ ਰੋਡ 'ਤੇ ਸਥਿਤ ਪਿੰਡ ਖੁੰਡਾ ਵਿਖੇ ਨਹਿਰ ਵਿਚ ਡੁੱਬਣ ਕਾਰਨ ਇੱਕ 17 ਸਾਲਾ ਲੜਕੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਹ ਹਾਦਸਾ ਸੋਮਵਾਰ ਦੇਰ ਸ਼ਾਮ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਆਪਣੇ ਦੋਸਤਾਂ ਨਾਲ ਨਹਿਰ ਵਿਚ ਨਹਾਉਣ ਗਿਆ ਸੀ। ਮ੍ਰਿਤਕ ਦੀ ਪਛਾਣ ਲਵ (17) ਵਜੋਂ ਹੋਈ ਹੈ, ਜੋ ਕਿ ਪਿੰਡ ਕੋਲੀਆਂ 418, ਥਾਣਾ ਮੁਕੇਰੀਆਂ ਦਾ ਰਹਿਣ ਵਾਲਾ ਸੀ। 

ਮ੍ਰਿਤਕ ਦੇ ਪਿੰਡ ਦੇ ਇੱਕ ਲੜਕੇ ਅਕਸ਼ਦੀਪ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ਮੇਲਾ ਦੇਖਣ ਜਾ ਰਹੇ ਸਨ। ਰਸਤੇ ਵਿੱਚ ਉਨ੍ਹਾਂ ਨੇ ਨਹਿਰ ਦੇ ਕੰਢੇ ਭੀੜ ਦੇਖੀ ਅਤੇ ਜਦੋਂ ਨੇੜੇ ਜਾ ਕੇ ਦੇਖਿਆ ਤਾਂ ਪਤਾ ਲੱਗਾ ਕਿ ਨਹਿਰ ਵਿੱਚ ਡੁੱਬਣ ਵਾਲਾ ਲੜਕਾ ਉਨ੍ਹਾਂ ਦੇ ਹੀ ਪਿੰਡ ਦਾ ਸੀ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਤੁਰੰਤ ਹਾਜੀਪੁਰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸੂਚਨਾ ਮਿਲਣ 'ਤੇ ਥਾਣਾ ਹਾਜੀਪੁਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੁਕੇਰੀਆਂ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ। ਪੁਲਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ ਤੇ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।