ਕੰਮ 'ਤੇ ਜਾ ਰਹੇ 4 ਪੰਜਾਬੀ ਨੌਜਵਾਨ ਇਟਲੀ 'ਚ ਸੜਕ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਮੌਤ

ਇਕ ਰਿਪੋਰਟ ਅਨੁਸਾਰ ਕਾਰ ਸਵਾਰ ਪੰਜਾਬੀ ਨੌਜਵਾਨਾਂ ਨੂੰ ਟਰੱਕ ਵੱਲੋਂ ਜ਼ੋਰਦਾਰ ਟੱਕਰ ਮਾਰੀ ਗਈ ਜਿਸ ਕਾਰਨ ਮੌਕੇ ’ਤੇ ਹੀ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ।
ਦੱਖਣੀ ਇਟਲੀ ਦੇ ਮਟੇਰਾ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਰੋਮ ਵਿੱਚ ਭਾਰਤੀ ਦੂਤਾਵਾਸ ਨੇ ਸੋਮਵਾਰ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਇਕ ਰਿਪੋਰਟ ਅਨੁਸਾਰ ਕਾਰ ਸਵਾਰ ਪੰਜਾਬੀ ਨੌਜਵਾਨਾਂ ਨੂੰ ਟਰੱਕ ਵੱਲੋਂ ਜ਼ੋਰਦਾਰ ਟੱਕਰ ਮਾਰੀ ਗਈ ਜਿਸ ਕਾਰਨ ਮੌਕੇ ’ਤੇ ਹੀ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। 

ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ

ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਦੇ ਅਨੁਸਾਰ, ਮ੍ਰਿਤਕਾਂ ਦੀ ਪਛਾਣ 34 ਸਾਲਾ ਮਨੋਜ ਕੁਮਾਰ, 33 ਸਾਲਾ ਸੁਰਜੀਤ ਸਿੰਘ, 31 ਸਾਲਾ ਹਰਵਿੰਦਰ ਸਿੰਘ ਅਤੇ 20 ਸਾਲਾ ਜਸਕਰਨ ਸਿੰਘ ਵਜੋਂ ਹੋਈ ਹੈ। ਭਾਰਤੀ ਦੂਤਾਵਾਸ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, "ਦੱਖਣੀ ਇਟਲੀ ਦੇ ਮਟੇਰਾ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਦੁਖਦਾਈ ਮੌਤ 'ਤੇ ਭਾਰਤੀ ਦੂਤਾਵਾਸ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹੈ।" ਹਰਵਿੰਦਰ ਸਿੰਘ ਤਾਂ ਅਜੇ ਤਿੰਨ ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ। ਦੂਜਾ ਨੌਜਵਾਨ ਸੁਰਜੀਤ ਸਿੰਘ ਪਿਛਲੇ ਸਾਲ ਦਸੰਬਰ 2024 ਨੂੰ ਇਟਲੀ ਗਿਆ ਸੀ।