ਜਲੰਧਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 669 ਉਮੀਦਵਾਰ ਮੈਦਾਨ ਵਿੱਚ

ਪੰਜਾਬ ਰਾਜ ਚੋਣ ਕਮਿਸ਼ਨ ਦੁਆਰਾ ਜਾਰੀ ਤਹਿਤ ਸ਼ਡਿਊਲ ਅਨੁਸਾਰ 14 ਦਸੰਬਰ ਨੂੰ ਜਲੰਧਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ
ਪੰਜਾਬ ਰਾਜ ਚੋਣ ਕਮਿਸ਼ਨ ਦੁਆਰਾ ਜਾਰੀ ਤਹਿਤ ਸ਼ਡਿਊਲ ਅਨੁਸਾਰ 14 ਦਸੰਬਰ ਨੂੰ ਜਲੰਧਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਨਾਮਜ਼ਦਗੀਆਂ ਦੀ ਜਾਂਚ ਅਤੇ ਵਾਪਸੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਜਲੰਧਰ ਜ਼ਿਲ੍ਹੇ ਵਿੱਚ ਹੁਣ ਕੁੱਲ 669 ਉਮੀਦਵਾਰ ਚੋਣ ਮੈਦਾਨ ਵਿੱਚ ਬੱਚੇ ਹਨ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਜ਼ਿਲ੍ਹਾ ਪ੍ਰੀਸ਼ਦ ਲਈ 83 ਅਤੇ ਪੰਚਾਇਤ ਸੰਮਤੀਆਂ ਲਈ 586 ਉਮੀਦਵਾਰ ਚੋਣ ਲੜਣਗੇ। ਰਿਕਾਰਡ ਮੁਤਾਬਕ ਜ਼ਿਲ੍ਹਾ ਪ੍ਰੀਸ਼ਦ ਲਈ 114 ਅਤੇ ਪੰਚਾਇਤ ਸੰਮਤੀਆਂ ਲਈ 745 ਨਾਮਜ਼ਦਗੀ ਕਾਗਜ਼ ਭਰੇ ਗਏ ਸਨ। ਜਾਂਚ ਅਤੇ ਵਾਪਸੀ ਤੋਂ ਬਾਅਦ ਕੁੱਲ 190 ਨਾਮਜ਼ਦਗੀਆਂ ਰੱਦ ਜਾਂ ਵਾਪਸ ਹੋਈਆਂ, ਜਿਸ ਨਾਲ ਅੰਤਿਮ ਉਮੀਦਵਾਰਾਂ ਦੀ ਗਿਣਤੀ ਘੱਟ ਕੇ 669 ਰਹਿ ਗਈ ਹੈ।

ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਬਣਾਉਣ ਲਈ ਪ੍ਰਸ਼ਾਸਨ ਨੇ ਪੂਰੇ ਇੰਤਜ਼ਾਮ ਮੁਕੰਮਲ ਕਰ ਦਿੱਤੇ ਹਨ। ਵੋਟਿੰਗ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲੇਟ ਪੇਪਰ ਰਾਹੀਂ ਹੋਵੇਗੀ। ਜ਼ਿਲ੍ਹੇ ਵਿੱਚ ਕੁੱਲ 1209 ਪੋਲਿੰਗ ਬੂਥ ਬਣਾਏ ਗਏ ਹਨ, ਜਿਹਨਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ 21 ਜ਼ੋਨਾਂ ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਨੂੰ ਕਵਰ ਕੀਤਾ ਗਿਆ ਹੈ।

ਪ੍ਰਸ਼ਾਸਨ ਵੱਲੋਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕਰਕੇ ਪੁਲਿਸ ਨੂੰ ਸੁਰੱਖਿਆ ਪ੍ਰਬੰਧ ਕੜੇ ਕਰਨ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਚੋਣੀ ਡਿਊਟੀਆਂ, ਵੋਟਿੰਗ ਕੇਂਦਰਾਂ ਦੀ ਵਿਵਸਥਾ ਅਤੇ ਹੋਰ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਵੋਟਾਂ ਦੀ ਗਿਣਤੀ 17 ਦਸੰਬਰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ।