ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝਟਕਾ, ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ

ਦੱਸ ਦਈਏ ਕਿ ਹਰਮਨ ਸਿੱਧੂ ਬੀਤੀ ਰਾਤ ਕਿਸੇ ਕੰਮ ਲਈ ਮਾਨਸਾ ਆਏ ਸਨ। ਹਾਦਸਾ ਉਸ ਸਮੇਂ ਹੋਇਆ ਜਦੋਂ ਉਹ ਮਾਨਸਾ ਤੋਂ ਆਪਣੇ ਪਿੰਡ ਖਿਆਲਾ ਵਾਪਸ ਆ ਰਹੇ ਸਨ।
ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇੱਕ ਬਹੁਤ ਹੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। 

ਦੱਸ ਦਈਏ ਕਿ ਹਰਮਨ ਸਿੱਧੂ ਬੀਤੀ ਰਾਤ ਕਿਸੇ ਕੰਮ ਲਈ ਮਾਨਸਾ ਆਏ ਸਨ। ਹਾਦਸਾ ਉਸ ਸਮੇਂ ਹੋਇਆ ਜਦੋਂ ਉਹ ਮਾਨਸਾ ਤੋਂ ਆਪਣੇ ਪਿੰਡ ਖਿਆਲਾ ਵਾਪਸ ਆ ਰਹੇ ਸਨ।ਰਿਪੋਰਟ ਮੁਤਾਬਕ, ਇਸ ਦੌਰਾਨ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਗਾਇਕ ਹਰਮਨ ਸਿੱਧੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਅਚਾਨਕ ਮੌਤ ਨਾਲ ਡੂੰਘੇ ਸਦਮੇ ਵਿੱਚ ਹਨ। ਇਹ ਮੰਦਭਾਗੀ ਖ਼ਬਰ ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਇੱਕ ਵੱਡਾ ਘਾਟਾ ਹੈ।