ਕੈਨੇਡਾ 'ਚ ਵਾਪਰਿਆ ਦਰਦਨਾਕ ਹਾਦਸਾ, ਨਹਿਰ 'ਚ ਡੁੱਬਣ ਕਾਰਨ 2 ਪੰਜਾਬੀ ਨੌਜਵਾਨਾਂ ਦੀ ਮੌਤ

ਕੈਨੇਡਾ ਦੇ ਮੌਂਟਰੀਅਲ ਸ਼ਹਿਰ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਲਾਚਿਨ ਨਹਿਰ (Lachine Canal) ਵਿਚ ਡੁੱਬਣ ਕਾਰਨ ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਦੇ ਰਹਿਣ ਵਾਲੇ 26 ਸਾਲਾ ਲਵਪ੍ਰੀਤ ਸਿੰਘ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੁਟਾਲਾ (ਨੌਰੰਗਪੁਰ) ਦੇ ਇੱਕ ਨੌਜਵਾਨ ਵਜੋਂ ਹੋਈ ਹੈ।
ਮੌਂਟਰੀਅਲ : ਕੈਨੇਡਾ ਦੇ ਮੌਂਟਰੀਅਲ ਸ਼ਹਿਰ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਲਾਚਿਨ ਨਹਿਰ (Lachine Canal) ਵਿਚ ਡੁੱਬਣ ਕਾਰਨ ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਦੇ ਰਹਿਣ ਵਾਲੇ 26 ਸਾਲਾ ਲਵਪ੍ਰੀਤ ਸਿੰਘ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੁਟਾਲਾ (ਨੌਰੰਗਪੁਰ) ਦੇ ਇੱਕ ਨੌਜਵਾਨ ਵਜੋਂ ਹੋਈ ਹੈ।

ਦੋਸਤ ਨੂੰ ਬਚਾਉਂਦਿਆਂ ਹੋਇਆ ਹਾਦਸਾ
ਮਿਲੀ ਜਾਣਕਾਰੀ ਅਨੁਸਾਰ, ਨਹਿਰ ਦੇ ਕੋਲ ਲਵਪ੍ਰੀਤ ਸਿੰਘ ਦੇ ਦੋਸਤ ਦਾ ਪੈਰ ਅਚਾਨਕ ਫਿਸਲ ਗਿਆ ਅਤੇ ਉਹ ਪਾਣੀ ਵਿਚ ਡਿੱਗ ਗਿਆ। ਆਪਣੇ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਲਵਪ੍ਰੀਤ ਸਿੰਘ ਨੇ ਨਹਿਰ ਵਿਚ ਛਾਲ ਮਾਰ ਦਿੱਤੀ, ਪਰ ਬਦਕਿਸਮਤੀ ਨਾਲ ਦੋਵੇਂ ਹੀ ਨਹਿਰ ਵਿਚ ਡੁੱਬ ਗਏ। ਕੈਨੇਡਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ ਦਾ ਇਕਲੌਤਾ ਸਹਾਰਾ ਸੀ ਲਵਪ੍ਰੀਤ
ਲਵਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਕੈਨੇਡਾ ਵਿਚ ਵਰਕ ਪਰਮਿਟ 'ਤੇ ਟ੍ਰੇਲਰ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਉਸ ਦੇ ਪਿਤਾ, ਸਾਬਕਾ ਫੌਜੀ ਬਲਬੀਰ ਸਿੰਘ ਨੇ ਆਪਣੇ ਪੁੱਤਰ ਦੇ ਸੁਪਨੇ ਪੂਰੇ ਕਰਨ ਅਤੇ ਉਸ ਨੂੰ ਵਿਦੇਸ਼ ਭੇਜਣ ਲਈ ਆਪਣੀ ਢਾਈ ਏਕੜ ਜ਼ਮੀਨ ਵੀ ਵੇਚ ਦਿੱਤੀ ਸੀ। ਲਵਪ੍ਰੀਤ ਢਾਈ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ।

ਸਰਕਾਰ ਤੋਂ ਮਦਦ ਦੀ ਗੁਹਾਰ
ਇਸ ਦੁਖਦਾਈ ਘਟਨਾ ਨੇ ਪਰਿਵਾਰਾਂ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਮ੍ਰਿਤਕ ਨੌਜਵਾਨਾਂ ਦੇ ਮਾਪਿਆਂ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਮਾਜ ਸੇਵੀਆਂ ਨੂੰ ਭਰੇ ਮਨ ਨਾਲ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਹੱਥੀਂ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਸਕਣ।