ਲੁਧਿਆਣਾ 'ਚ ਵੱਡੀ ਵਾਰਦਾਤ, ਲੁੱਟਖੋਹ ਦੌਰਾਨ ਔਰਤ ਹੋਈ ਗੰਭੀਰ ਜ਼ਖਮੀ

ਲੁਧਿਆਣਾ ਦੇ ਮਾਡਲ ਟਾਊਨ ਤੋਂ ਇੱਕ ਔਰਤ ਨਾਲ ਲੁੱਟਖੋਹ ਦੀ ਘਟਨਾ ਸਾਹਮਣੇ ਆਈ ਹੈ।ਲੁੱਟਖੋਹ ਦੌਰਾਨ ਔਰਤ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ।

ਲੁਧਿਆਣਾ ਦੇ ਮਾਡਲ ਟਾਊਨ ਤੋਂ ਇੱਕ ਔਰਤ ਨਾਲ ਲੁੱਟਖੋਹ ਦੀ ਘਟਨਾ ਸਾਹਮਣੇ ਆਈ ਹੈ।ਲੁੱਟਖੋਹ ਦੌਰਾਨ ਔਰਤ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ। ਇਹ ਘਟਨਾ ਨੇੜਲੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਿਆ । ਸੀਸੀਟੀਵੀ ਦੇ ਆਧਾਰ 'ਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ, ਔਰਤ ਮਾਡਲ ਟਾਊਨ ਦੀ ਰਹਿਣ ਵਾਲੀ ਹੈ ਅਤੇ ਉਹ ਇਲਾਕੇ ਦੇ ਬਾਜ਼ਾਰ ਤੋਂ ਕੁਝ ਸਮਾਨ ਖਰੀਦ ਕੇ ਘਰ ਵਾਪਸ ਆ ਰਹੀ ਸੀ। ਇਸ ਦੌਰਾਨ ਸਕੂਟੀ ਸਵਾਰ ਬਦਮਾਸ਼ ਉਸ ਦਾ ਪਿੱਛਾ ਕਰਦਾ ਹੋਇਆ ਆਇਆ। ਲੁਟੇਰੇ ਨੇ ਜਦੋਂ ਔਰਤ ਤੋਂ ਪਰਸ ਖੋਣ ਦੀ ਕੋਸ਼ਿਸ਼ ਕੀਤੀ, ਤਾਂ ਉਹ ਜ਼ਮੀਨ ‘ਤੇ ਡਿੱਗ ਪਈ। ਅਲਕਾ ਇੰਨੀ ਜ਼ੋਰਦਾਰ ਤਰੀਕੇ ਨਾਲ ਜ਼ਮੀਨ ‘ਤੇ ਡਿੱਗੀ ਕਿ ਉਸ ਦੇ ਦੰਦ ਟੁੱਟ ਗਏ ਅਤੇ ਸਿਰ ‘ਤੇ ਗੰਭੀਰ ਚੋਟ ਲੱਗੀ। ਉਸ ਨੂੰ ਤੁਰੰਤ DMC ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਦੇਖ ICU ਵਿੱਚ ਦਾਖ਼ਲ ਕਰ ਲਿਆ ਗਿਆ।

ਲੋਕਾਂ ਨੇ ਔਰਤ ਦੇ ਪਰਿਵਾਰ ਨੂੰ ਸੂਚਿਤ ਕੀਤਾ। ਸਨੇਚਿੰਗ ਦੀ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਵੀ ਡਰ ਦਾ ਮਾਹੌਲ ਹੈ।