ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਫਰਾਰ ਮੁਲਜ਼ਮ ਪਰਮਿੰਦਰ ਸਿੰਘ ਉਰਫ਼ ਪਿੰਡੀ UAE ਤੋਂ ਲਿਆਂਦਾ ਭਾਰਤ

ਪਿੰਡੀ ਵਿਦੇਸ਼ ਵਿੱਚ ਰਹਿੰਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆ ਦਾ ਨਜ਼ਦੀਕੀ ਸਾਥੀ ਹੈ ਅਤੇ ਬਟਾਲਾ-ਗੁਰਦਾਸਪੁਰ ਖੇਤਰ ਵਿੱਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜਬਰੀ ਵਸੂਲੀ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।
ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਫਰਾਰ ਮੁਲਜ਼ਮ ਪਰਮਿੰਦਰ ਸਿੰਘ ਉਰਫ਼ ਪਿੰਡੀ UAE ਤੋਂ ਲਿਆਂਦਾ ਭਾਰਤ 
ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਅਤੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਡੀ ਨੂੰ ਅਬੂ ਧਾਬੀ ਤੋਂ ਭਾਰਤ ਹਵਾਲੇ ਕਰ ਦਿੱਤਾ ਹੈ। ਪਿੰਡੀ ਵਿਦੇਸ਼ ਵਿੱਚ ਰਹਿੰਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆ ਦਾ ਨਜ਼ਦੀਕੀ ਸਾਥੀ ਹੈ ਅਤੇ ਬਟਾਲਾ-ਗੁਰਦਾਸਪੁਰ ਖੇਤਰ ਵਿੱਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜਬਰੀ ਵਸੂਲੀ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।

ਬਟਾਲਾ ਪੁਲਸ ਵੱਲੋਂ ਜਾਰੀ ਕੀਤੇ ਗਏ ਰੈੱਡ ਕਾਰਨਰ ਨੋਟਿਸ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਇੱਕ ਸੀਨੀਅਰ ਪੁਲਸ ਅਧਿਕਾਰੀ ਦੀ ਅਗਵਾਈ ਵਿੱਚ ਚਾਰ ਮੈਂਬਰੀ ਟੀਮ 24 ਸਤੰਬਰ ਨੂੰ ਯੂ. ਏ. ਈ. ਗਈ। ਵਿਦੇਸ਼ ਮੰਤਰਾਲੇ ਅਤੇ ਯੂ. ਏ. ਈ. ਅਧਿਕਾਰੀਆਂ ਨਾਲ ਤਾਲਮੇਲ ਕਰਕੇ, ਸਾਰੀਆਂ ਕਾਨੂੰਨੀ ਰਸਮਾਂ ਪੂਰੀਆਂ ਕੀਤੀਆਂ ਗਈਆਂ ਅਤੇ ਦੋਸ਼ੀ ਨੂੰ ਸਫਲਤਾਪੂਰਵਕ ਵਾਪਸ ਲਿਆਂਦਾ ਗਿਆ।

ਇਸ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕਰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਸ, ਕੇਂਦਰੀ ਏਜੰਸੀਆਂ, ਵਿਦੇਸ਼ ਮੰਤਰਾਲੇ ਅਤੇ ਯੂ. ਏ. ਈ. ਸਰਕਾਰ ਦੇ ਨਿਆਂ ਨੂੰ ਬਰਕਰਾਰ ਰੱਖਣ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਇਸ ਸਾਂਝੇ ਯਤਨ 'ਚ ਉਨ੍ਹਾਂ ਦੇ ਅਨਮੋਲ ਸਹਿਯੋਗ ਲਈ ਧੰਨਵਾਦ ਕਰਦੀ ਹੈ।