ਸ਼ੂਗਰ ਨੂੰ ਕੰਟਰੋਲ ਕਰਨ ਲਈ ਅਪਣਾਓ ਇਹ ਨੁਸਖ਼ੇ

ਸ਼ੂਗਰ ਦਾ ਵੱਧਣਾ ਜਾਂ ਘੱਟਣਾ ਸਿਹਤ ਲਈ ਨੁਕਸਾਨਦੇਹ ਹੁੰਦਾ ਹੈ। ਸ਼ੂਗਰ ਦਾ ਪੱਧਰ ਕੰਟਰੋਲ ਤੋਂ ਬਾਹਰ ਹੋਣ 'ਤੇ ਸਰੀਰ ਦੇ ਕਈ ਅੰਗ ਡੈਮੇਜ਼ ਹੋ ਸਕਦੇ ਹਨ।

ਸ਼ੂਗਰ ਅੱਜ ਕੱਲ੍ਹ ਇਕ ਆਮ ਬੀਮਾਰੀ ਹੈ ਪਰ ਇਸ ਨੂੰ ਕੰਟਰੋਲ ਕਰਨਾ ਬਹੁਤ ਹੀ ਜ਼ਰੂਰੀ ਹੈ। ਸ਼ੂਗਰ ਦਾ ਵੱਧਣਾ ਜਾਂ ਘੱਟਣਾ ਸਿਹਤ ਲਈ ਨੁਕਸਾਨਦੇਹ ਹੁੰਦਾ ਹੈ। ਸ਼ੂਗਰ ਦਾ ਪੱਧਰ ਕੰਟਰੋਲ ਤੋਂ ਬਾਹਰ ਹੋਣ 'ਤੇ ਸਰੀਰ ਦੇ ਕਈ ਅੰਗ ਡੈਮੇਜ਼ ਹੋ ਸਕਦੇ ਹਨ। ਇਸ ਲਈ ਸਰੀਰ 'ਚ ਸ਼ੂਗਰ ਦਾ ਪੱਧਰ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਇਹ ਸਮੱਸਿਆ ਬਹੁਤ ਜ਼ਿਆਦਾ ਮਿੱਠਾ ਖਾਣ ਨਾਲ ਹੁੰਦੀ ਹੈ ਜਦੋਂ ਕਿ ਅਜਿਹਾ ਨਹੀਂ ਹੈ ਇਸ ਦਾ ਕਾਰਨ ਤਣਾਅ ਅਤੇ ਚਿੰਤਾ ਹੈ ਉੱਥੇ ਹੀ ਜੈਨੇਟਿਕ ਕਾਰਨ ਇਸ ਬੀਮਾਰੀ ਦਾ ਕਾਰਨ ਹੋ ਸਕਦੇ ਹਨ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਆਸਾਨੀ ਨਾਲ ਸ਼ੂਗਰ ਦੇ ਪੱਧਰ ਨੂੰ ਕੰਟਰੋਲ 'ਚ ਕਰ ਸਕਦੇ ਹੋ।

1. ਆਂਵਲੇ ਦਾ ਰਸ

ਵਿਟਾਮਿਨ-ਸੀ ਦੇ ਗੁਣਾਂ ਨਾਲ ਭਰਪੂਰ ਆਂਵਲਿਆਂ ਦਾ ਸੇਵਨ ਪੇਨਕ੍ਰਿਆਜ਼ ਦੇ ਕਾਰਜ ਨੂੰ ਬਿਹਤਰ ਬਣਾਉਂਦਾ ਹੈ, ਜਿਸ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਇਸ ਲਈ ਤੁਸੀਂ ਰੋਜ਼ਾਨਾ ਸਵੇਰੇ 1 ਕੱਪ ਪਾਣੀ 'ਚ 2 ਚੱਮਚ ਆਂਵਲੇ ਦਾ ਰਸ ਪਾ ਕੇ ਪੀਓ।

2. ਮੇਥੀ ਦਾਣਿਆਂ ਦੀ ਕਰੋ ਵਰਤੋਂ

ਮੇਥੀ 'ਚ ਹਾਇਪੋਗਲਾਇਮਿਕ ਪ੍ਰਾਪਰਟੀ ਹੁੰਦੀ ਹੈ, ਜੋ ਬਾਡੀ 'ਚ ਗਲੂਕੋਜ਼ ਦੀ ਮਾਤਰਾ ਨੂੰ ਕੰਟਰੋਲ ਕਰਕੇ ਬਲੱਡ ਸ਼ੂਗਰ ਲੈਵਲ ਨੂੰ ਘਟਾਉਣ 'ਚ ਮਦਦ ਕਰਦੀ ਹੈ। ਰਾਤਭਰ 1 ਚੱਮਚ ਮੇਥੀ ਦੇ ਦਾਣਿਆਂ ਨੂੰ ਭਿਓਂ ਕੇ ਸਵੇਰੇ ਖਾਲੀ ਪੇਟ ਉਸ ਪਾਣੀ ਦਾ ਸੇਵਨ ਕਰੋ।

3. ਅਮਰੂਦ ਦੇ ਪੱਤੇ

ਅਮਰੂਦ ਦੇ ਪੱਤਿਆਂ ਨੂੰ ਪਾਣੀ ‘ਚ ਉਬਾਲੋ ਅਤੇ ਜੇਕਰ ਤੁਸੀਂ ਇਸ ਪਾਣੀ ਦੀ ਦਿਨ ‘ਚ ਦੋ ਵਾਰ ਵਰਤੋਂ ਕਰੋਗੇ ਤਾਂ ਤੁਹਾਨੂੰ ਫਰਕ ਦੇਖਣ ਨੂੰ ਮਿਲੇਗਾ।

4. ਦਾਲਚੀਨੀ ਪਾਊਡਰ

ਦਾਲਚੀਨੀ ਪਾਊਡਰ ਨੂੰ ਕੋਸੇ ਪਾਣੀ ਨਾਲ ਲਓ। ਇਸ ਨਾਲ ਸ਼ੂਗਰ ਦੀ ਸਮੱਸਿਆ ਜੜ ਤੋਂ ਖਤਮ ਹੋ ਜਾਵੇਗੀ।

5. ਕਰੇਲੇ ਦਾ ਜੂਸ

ਕਰੇਲੇ ਦਾ ਜੂਸ ਅਤੇ ਨਿੰਮ ਦਾ ਪਾਣੀ ਵੀ ਸ਼ੂਗਰ ਨੂੰ ਜੜ੍ਹ ਤੋਂ ਖਤਮ ਕਰ ਦਿੰਦਾ ਹੈ।

6. ਜਾਮੁਣ ਖਾਓ

ਜਾਮੁਣ ਦੀ ਗਿੱਟਕਾਂ ਦਾ ਪਾਊਡਰ ਬਣਾ ਕੇ ਸਵੇਰੇ ਖਾਲੀ ਢਿੱਡ ਕੋਸੇ ਪਾਣੀ ਨਾਲ ਵਰਤੋਂ ਕਰੋ। ਇਹ ਸ਼ੂਗਰ ਨੂੰ ਕੰਟਰੋਲ ‘ਚ ਰੱਖਣ ’ਚ ਸਹਾਇਤਾ ਕਰੇਗਾ।