ਐਡਵੋਕੇਟ ਹਰਜਿੰਦਰ ਸਿੰਘ ਧਾਮੀ 5ਵੀਂ ਵਾਰ ਬਣੇ SGPC ਦੇ ਪ੍ਰਧਾਨ

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ। ਉਨ੍ਹਾਂ ਨੇ 117 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ।

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ  117 ਵੋਟਾਂ ਮਿਲੀਆਂ ਹਨ ਜਦਕਿ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪ੍ਰਾਪਤ ਹੋਈਆਂ। 

ਧਾਮੀ ਚਾਰ ਵਾਰ ਰਹਿ ਚੁੱਕੇ ਹਨ ਪ੍ਰਧਾਨ 
ਪਿਛਲੇ ਸਾਲ, ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਚੌਥੀ ਵਾਰ ਪ੍ਰਧਾਨ ਚੁਣੇ ਗਏ ਸਨ। ਧਾਮੀ ਨੂੰ 107 ਵੋਟਾਂ ਮਿਲੀਆਂ, ਜਦੋਂ ਕਿ ਬਾਗ਼ੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ। ਬੀਬੀ ਜਗੀਰ ਕੌਰ ਤਿੰਨ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਗੋਬਿੰਦ ਸਿੰਘ ਲੌਂਗੋਵਾਲ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।