ਹੜ੍ਹ ਪੀੜਤਾਂ ਨਾਲ ਮੁਲਾਕਾਤ ਮਗਰੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਮੱਥਾ ਟੇਕਣ ਲਈ ਪਹੁੰਚੇ।

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ 'ਤੇ ਹਨ। ਉਹ ਸਵੇਰੇ 9:30 ਵਜੇ ਦੇ ਕਰੀਬ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ। ਇਸ ਤੋਂ ਬਾਅਦ ਉਹ ਪਿੰਡ ਘੋਨੇਵਾਲ ਲਈ ਰਵਾਨਾ ਹੋ ਗਏ। ਇੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਮੱਥਾ ਟੇਕਣ ਲਈ ਪਹੁੰਚੇ।


ਹੁਣ ਉਹ ਗੁਰਦਾਸਪੁਰ ਆ ਰਹੇ ਹਨ। ਇੱਥੇ ਵੀ ਉਹ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਰਾਹੁਲ ਗਾਂਧੀ ਦੇ ਨਾਲ ਮੌਜੂਦ ਹਨ। ਰਾਹੁਲ ਗਾਂਧੀ ਗੁਰਦਾਸਪੁਰ ਅਤੇ ਪਠਾਨਕੋਟ ਦਾ ਵੀ ਦੌਰਾ ਕਰਨਗੇ।23 ਜ਼ਿਲ੍ਹਿਆਂ ਦੇ 2 ਹਜ਼ਾਰ 97 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਸਨ। ਲਗਭਗ 1 ਲੱਖ 91 ਹਜ਼ਾਰ 926 ਹੈਕਟੇਅਰ ਵਿੱਚ ਫਸਲਾਂ ਡੁੱਬ ਗਈਆਂ ਸਨ। 15 ਜ਼ਿਲ੍ਹਿਆਂ ਵਿੱਚ 52 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ- ਤਬਾਹੀ ਦਾ ਮੰਜ਼ਰ ਦੇਖ ਕੇ ਭਾਵੁਕ ਹੋਏ ਏ.ਪੀ. ਢਿੱਲੋਂ, ਹੜ੍ਹ ਪੀੜਤਾਂ ਲਈ ਕੀਤਾ ਵੱਡਾ ਐਲਾਨ

5 ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ। ਹਾਲਾਤ ਨੂੰ ਦੇਖਦੇ ਹੋਏ ਉਨ੍ਹਾਂ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਪੰਜਾਬ ਦੀ ਮਾਨ ਸਰਕਾਰ ਨੇ ਇਸਨੂੰ ਨਾਕਾਫ਼ੀ ਦੱਸਿਆ ਸੀ।