ਅਮਰਨਾਥ ਯਾਤਰੀਆਂ ਵਾਲੀ ਗੱਡੀ ਹਾਦਸਾਗ੍ਰਸਤ! ਮੱਧ ਪ੍ਰਦੇਸ਼ ਦੇ 5 ਸ਼ਰਧਾਲੂ ਜ਼ਖ਼ਮੀ

ਅਮਰਨਾਥ ਯਾਤਰਾ ਦੌਰਾਨ ਸ਼ੁੱਕਰਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਹਾਈਵੇਅ (NHW-44) ਦੇ ਉਧਮਪੁਰ-ਚੇਨਾਨੀ ਹਿੱਸੇ ਵਿੱਚ ਟੋਲਡੀ ਨਾਲਾ ਦੇ ਕੋਲ ਸ਼ਰਧਾਲੂਆਂ ਨਾਲ ਭਰੀ ਇੱਕ ਗੱਡੀ ਦੁਰਘਟਨਾਗ੍ਰਸਤ ਹੋ ਗਈ, ਜਿਸ ਕਾਰਨ 5 ਯਾਤਰੀ ਜ਼ਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ ਸ਼ਰਧਾਲੂ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਜਾ ਰਹੇ ਸਨ।
ਉਧਮਪੁਰ : ਅਮਰਨਾਥ ਯਾਤਰਾ ਦੌਰਾਨ ਸ਼ੁੱਕਰਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਹਾਈਵੇਅ (NHW-44) ਦੇ ਉਧਮਪੁਰ-ਚੇਨਾਨੀ ਹਿੱਸੇ ਵਿੱਚ ਟੋਲਡੀ ਨਾਲਾ ਦੇ ਕੋਲ ਸ਼ਰਧਾਲੂਆਂ ਨਾਲ ਭਰੀ ਇੱਕ ਗੱਡੀ ਦੁਰਘਟਨਾਗ੍ਰਸਤ ਹੋ ਗਈ, ਜਿਸ ਕਾਰਨ 5 ਯਾਤਰੀ ਜ਼ਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ ਸ਼ਰਧਾਲੂ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਜਾ ਰਹੇ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 6:10 ਵਜੇ ਵਾਪਰਿਆ, ਜਦੋਂ ਇੱਕ ਅਰਟਿਗਾ ਗੱਡੀ (ਨੰਬਰ MP13ZY-2836) ਹਾਦਸੇ ਦਾ ਸ਼ਿਕਾਰ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੀ.ਆਰ.ਪੀ.ਐੱਫ. (CRPF) ਦੀ 137ਵੀਂ ਬਟਾਲੀਅਨ, ਗੋਰਖਾ 4/3, ਸਿਵਲ ਡਿਫੈਂਸ, ਟ੍ਰੈਫਿਕ ਪੁਲਸ ਅਤੇ ਜੰਮੂ-ਕਸ਼ਮੀਰ ਪੁਲਸ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਐਸੋਸੀਏਟਿਡ ਹਸਪਤਾਲ, ਗਵਰਨਮੈਂਟ ਮੈਡੀਕਲ ਕਾਲਜ, ਉਧਮਪੁਰ ਲਿਜਾਇਆ ਗਿਆ।

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਉਧਮਪੁਰ ਦੇ ਡਿਪਟੀ ਕਮਿਸ਼ਨਰ ਮਿੰਗਾ ਸ਼ੇਰਪਾ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਇੱਕ ਮਹਿਲਾ ਦੀ ਹਾਲਤ ਕਾਫੀ ਗੰਭੀਰ ਹੈ, ਜਿਸ ਕਾਰਨ ਉਸ ਨੂੰ ਬਿਹਤਰ ਇਲਾਜ ਲਈ ਗਵਰਨਮੈਂਟ ਮੈਡੀਕਲ ਕਾਲਜ, ਜੰਮੂ ਰੈਫਰ ਕਰ ਦਿੱਤਾ ਗਿਆ ਹੈ। ਮੰਤਰੀ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਉਨ੍ਹਾਂ ਦਾ ਦਫ਼ਤਰ ਲਗਾਤਾਰ ਸੰਪਰਕ ਵਿੱਚ ਹੈ।