ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਹੋਵੇਗੀ ਕੈਬਨਿਟ ਦੀ ਅਹਿਮ ਮੀਟਿੰਗ

ਕੈਬਨਿਟ ਮੀਟਿੰਗ ਦੌਰਾਨ ਰਾਜ ਦੇ ਵੱਖ-ਵੱਖ ਮੰਤਰਾਲਿਆਂ ਵੱਲੋਂ ਆਪਣੇ-ਆਪਣੇ ਖੇਤਰਾਂ ਨਾਲ ਜੁੜੀਆਂ ਰਿਪੋਰਟਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਵੀ ਪੇਸ਼ ਕੀਤੀਆਂ ਜਾਣਗੀਆਂ।
ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਰਾਜ ਦੇ ਵਿਕਾਸ, ਜਨਹਿਤ ਨੀਤੀਆਂ ਅਤੇ ਪ੍ਰਸ਼ਾਸਕੀ ਮਾਮਲਿਆਂ ਨਾਲ ਸਬੰਧਿਤ ਕਈ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਖ਼ਾਸ ਤੌਰ 'ਤੇ ਉਹਨਾਂ ਮਸਲਿਆਂ 'ਤੇ ਧਿਆਨ ਦਿੱਤਾ ਜਾਵੇਗਾ ਜੋ ਸਿੱਧਾ ਆਮ ਲੋਕਾਂ ਦੀ ਜ਼ਿੰਦਗੀ 'ਤੇ ਅਸਰ ਪਾਉਂਦੇ ਹਨ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਸਿੱਖਿਆ, ਸਿਹਤ, ਕਿਸਾਨੀ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਨਾਲ ਸਬੰਧਿਤ ਕੁਝ ਨਵੇਂ ਕਦਮ ਚੁੱਕੇ ਜਾ ਸਕਦੇ ਹਨ।

ਕੈਬਨਿਟ ਮੀਟਿੰਗ ਦੌਰਾਨ ਰਾਜ ਦੇ ਵੱਖ-ਵੱਖ ਮੰਤਰਾਲਿਆਂ ਵੱਲੋਂ ਆਪਣੇ-ਆਪਣੇ ਖੇਤਰਾਂ ਨਾਲ ਜੁੜੀਆਂ ਰਿਪੋਰਟਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਵੀ ਪੇਸ਼ ਕੀਤੀਆਂ ਜਾਣਗੀਆਂ।ਲੋਕਾਂ ਨੂੰ ਮੀਟਿੰਗ ਦੇ ਫੈਸਲਿਆਂ ਤੋਂ ਖਾਸ ਉਮੀਦਾਂ ਹਨ, ਕਿਉਂਕਿ ਸਰਕਾਰ ਪਹਿਲਾਂ ਹੀ ਵਾਅਦਾ ਕਰ ਚੁੱਕੀ ਹੈ ਕਿ ਰਾਜ ਵਿਚ ਪਾਰਦਰਸ਼ੀਤਾ, ਲੋਕ-ਕੇਂਦਰਿਤ ਨੀਤੀਆਂ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।