ਮਜੀਠੀਆ ਕੇਸ 'ਚ ਅੱਜ ਹੋਵੇਗੀ ਅੰਮ੍ਰਿਤਸਰ ਅਦਾਲਤ 'ਚ ਅਹਿਮ ਸੁਣਵਾਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਵਰਕਰਾਂ ਖ਼ਿਲਾਫ਼ ਦਰਜ ਐੱਫ.ਆਈ.ਆਰ. ਨੰਬਰ 91 ਦੇ ਮਾਮਲੇ ਵਿੱਚ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਦੋਵਾਂ ਪੱਖਾਂ ਵੱਲੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ 10 ਜੂਨ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ ਸੀ।
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਵਰਕਰਾਂ ਖ਼ਿਲਾਫ਼ ਦਰਜ ਐੱਫ.ਆਈ.ਆਰ. ਨੰਬਰ 91 ਦੇ ਮਾਮਲੇ ਵਿੱਚ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਦੋਵਾਂ ਪੱਖਾਂ ਵੱਲੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ 10 ਜੂਨ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ ਸੀ।

ਕੀ ਹੈ ਪੂਰਾ ਮਾਮਲਾ?
ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ 50 ਤੋਂ ਵੱਧ ਸਮਰਥਕਾਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਥਾਣਾ ਕੰਪਲੈਕਸ ਵਿੱਚ ਦਸਤਾਵੇਜ਼ ਪਾੜ ਦਿੱਤੇ ਅਤੇ ਸਰਕਾਰੀ ਕੰਮਕਾਜ ਵਿੱਚ ਵਿਘਨ ਪਾਇਆ। ਦੂਜੇ ਪਾਸੇ, ਬਚਾਅ ਪੱਖ ਦੇ ਵਕੀਲ ਅਜੇ ਕੁਮਾਰ ਵਰਮਾਨੀ ਨੇ ਦਲੀਲ ਦਿੱਤੀ ਹੈ ਕਿ ਇਹ ਪੂਰਾ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਜੀਠੀਆ ਅਤੇ ਉਨ੍ਹਾਂ ਦੇ ਸਾਥੀ ਸਿਰਫ਼ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਲੈਣ ਥਾਣੇ ਗਏ ਸਨ ਅਤੇ ਉਨ੍ਹਾਂ ਨੇ ਸਿਰਫ਼ ਸਬੰਧਤ ਦਸਤਾਵੇਜ਼ ਦਿਖਾਉਣ ਦੀ ਮੰਗ ਕੀਤੀ ਸੀ।

ਇਸ ਮਾਮਲੇ ਵਿੱਚ ਥਾਣਾ ਮਜੀਠਾ ਦੀ ਸੀਸੀਟੀਵੀ ਫੁਟੇਜ ਪੇਸ਼ ਨਾ ਕੀਤੇ ਜਾਣ 'ਤੇ ਅਦਾਲਤ ਨੇ ਪੁਲਸ ਨੂੰ ਸਵਾਲ ਕੀਤੇ ਹਨ। ਅਦਾਲਤ ਨੇ ਪੁੱਛਿਆ ਕਿ ਜੇਕਰ ਥਾਣੇ ਅੰਦਰ ਕੋਈ ਘਟਨਾ ਵਾਪਰੀ ਸੀ ਤਾਂ ਉਸ ਦੀ ਰਿਕਾਰਡਿੰਗ ਕਿਉਂ ਪੇਸ਼ ਨਹੀਂ ਕੀਤੀ ਗਈ? ਇਸ ਦੇ ਜਵਾਬ ਵਿੱਚ ਪੁਲਸ ਨੇ ਕਿਹਾ ਹੈ ਕਿ ਫੁਟੇਜ ਫਿਲਹਾਲ ਉਪਲਬਧ ਨਹੀਂ ਹੈ ਅਤੇ ਇਸ ਦਾ ਕੰਟਰੋਲ ਚੰਡੀਗੜ੍ਹ ਪੱਧਰ 'ਤੇ ਹੈ। ਬਚਾਅ ਪੱਖ ਦਾ ਤਰਕ ਹੈ ਕਿ ਜੇਕਰ ਰਿਕਾਰਡਿੰਗ ਮੌਜੂਦ ਹੈ ਤਾਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।