ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਨਵੰਬਰ ਨੂੰ, ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਮਿਲੇਗੀ ਮਨਜ਼ੂਰੀ

ਇਹ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਬੁਲਾਇਆ ਜਾਵੇਗਾ।ਇਹ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਬੁਲਾਇਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 14 ਨਵੰਬਰ ਨੂੰ ਕੈਬਨਿਟ ਦੀ ਇੱਕ ਅਹਿਮ ਬੈਠਕ ਬੁਲਾਈ ਹੈ।ਇਸ ਬੈਠਕ ਦਾ ਮੁੱਖ ਏਜੰਡਾ ਸੂਬੇ ਵਿੱਚ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਉਣ ਨੂੰ ਮਨਜ਼ੂਰੀ ਦੇਣਾ ਹੈ। ਇਹ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਬੁਲਾਇਆ ਜਾਵੇਗਾ।ਇਹ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਬੁਲਾਇਆ ਗਿਆ ਹੈ। ਕੈਬਨਿਟ ਦੀ ਇਸ ਮੀਟਿੰਗ ਦੌਰਾਨ, ਸ਼ਹੀਦੀ ਦਿਵਸ ਨਾਲ ਸਬੰਧਤ ਹੋਰ ਪ੍ਰੋਗਰਾਮਾਂ ਨੂੰ ਵੀ ਮਨਜ਼ੂਰੀ ਦਿੱਤੀ ਜਾਵੇਗੀ।