6 ਅਕਤੂਬਰ ਨੂੰ ਸਕੂਲ ਤੇ ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਸ਼ਹਿਰ ਵਿੱਚ ਭਗਤਾਂ ਦੀ ਵੱਡੀ ਗਿਣਤੀ ਇਕੱਠੀ ਹੋਵੇਗੀ ਅਤੇ ਟ੍ਰੈਫ਼ਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ।
ਸ਼੍ਰੀ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਮੌਕੇ 'ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖ਼ਾਸ ਹੁਕਮ ਜਾਰੀ ਕਰਦੇ ਹੋਏ ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਚ ਨਗਰ ਨਿਗਮ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ 6 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਸ਼ਹਿਰ ਵਿੱਚ ਭਗਤਾਂ ਦੀ ਵੱਡੀ ਗਿਣਤੀ ਇਕੱਠੀ ਹੋਵੇਗੀ ਅਤੇ ਟ੍ਰੈਫ਼ਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਇਸ ਮੌਕੇ ‘ਤੇ ਪ੍ਰਸ਼ਾਸਨ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਸ਼ੋਭਾ ਯਾਤਰਾ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ। 6 ਅਤੇ 7 ਅਕਤੂਬਰ ਨੂੰ ਸਮਾਗਮ ਸਥਾਨ ਦੇ ਆਲੇ-ਦੁਆਲੇ ਸਾਰੀਆਂ ਥਾਵਾਂ ‘ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।