ਕੰਗਨਾ ਰਣੌਤ ਨੂੰ ਬਠਿੰਡਾ ਕੋਰਟ ਵੱਲੋਂ ਮੁੜ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ

ਬਠਿੰਡਾ ਸੈਸ਼ਨ ਅਦਾਲਤ ਨੇ ਅਗਲੀ ਸੁਣਵਾਈ 29 ਸਤੰਬਰ ਨੂੰ ਤੈਅ ਕੀਤੀ ਹੈ, ਜਿਸ ਵਿੱਚ ਕੰਗਨਾ ਦੀ ਹਾਜ਼ਰੀ ਲਾਜ਼ਮੀ ਹੋਵੇਗੀ। ਇਸ ਤੋਂ ਚਾਰ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਹਿਮਾਚਲ ਦੀ ਮੰਡੀ ਦੀ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਵਿਵਾਦਤ ਟਵੀਟ ਦੇ ਸਬੰਧ ਵਿੱਚ ਇੱਕ ਵਾਰ ਫਿਰ ਤਲਬ ਕੀਤਾ ਗਿਆ ਹੈ। ਬਠਿੰਡਾ ਸੈਸ਼ਨ ਅਦਾਲਤ ਨੇ ਅਗਲੀ ਸੁਣਵਾਈ 29 ਸਤੰਬਰ ਨੂੰ ਤੈਅ ਕੀਤੀ ਹੈ, ਜਿਸ ਵਿੱਚ ਕੰਗਨਾ ਦੀ ਹਾਜ਼ਰੀ ਲਾਜ਼ਮੀ ਹੋਵੇਗੀ। ਇਸ ਤੋਂ ਚਾਰ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ- ਚਮਕਦਾਰ ਚਿਹਰਾ ਤੇ ਤੰਦਰੁਸਤ ਸਰੀਰ , ਸਵੇਰੇ ਖਾਲੀ ਪੇਟ ਪਾਣੀ ਪੀਣ ਨਾਲ ਹੋਣਗੇ ਬੇਮਿਸਾਲ ਫਾਇਦੇ

ਇਹ ਮਾਮਲਾ 2021 ਦਾ ਹੈ, ਜਦੋਂ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਟਵੀਟ ਕੀਤਾ ਸੀ ਅਤੇ 87 ਸਾਲਾ ਕਿਸਾਨ ਮਹਿਲਾ ਮਹਿੰਦਰ ਕੌਰ ਨੂੰ 100 ਰੁਪਏ ਲਈ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੀ ਔਰਤ ਦੱਸਿਆ ਸੀ। ਇਸ 'ਤੇ ਮਹਿੰਦਰ ਕੌਰ ਨੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਕੰਗਨਾ ਦਾ ਕਹਿਣਾ ਹੈ ਕਿ ਉਸਨੇ ਸਿਰਫ਼ ਵਕੀਲ ਦੀ ਪੋਸਟ ਦੁਬਾਰਾ ਪੋਸਟ ਕੀਤੀ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਬੇਖੌਫ ਲੁਟੇਰੇ, ਘਰ ਦੇ ਬਾਹਰ ਬੈਠੀ ਔਰਤ ਦੀਆਂ ਖੋਹੀਆਂ ਵਾਲੀਆਂ

ਦੂਜੇ ਪਾਸੇ, ਮਹਿੰਦਰ ਕੌਰ ਨੇ ਕਿਹਾ ਕਿ ਜੇਕਰ ਕੰਗਨਾ ਉਸ ਤੋਂ ਮੁਆਫ਼ੀ ਮੰਗਦੀ ਹੈ, ਤਾਂ ਉਹ ਉਸ ਨੂੰ ਵੀ ਮਾਫ਼ ਕਰ ਦੇਵੇਗੀ, ਕਿਉਂਕਿ ਉਸ ਦੀ ਉਸ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਉਸਨੇ ਸਪੱਸ਼ਟ ਕੀਤਾ ਕਿ ਕੰਗਨਾ ਅਜੇ ਵੀ ਆਪਣੀ ਗੱਲ ਨੂੰ ਜਾਇਜ਼ ਠਹਿਰਾ ਰਹੀ ਹੈ, ਇਸ ਲਈ ਉਹ ਅਦਾਲਤ ਤੋਂ ਸਿਰਫ ਇਨਸਾਫ ਦੀ ਉਮੀਦ ਕਰਦੀ ਹੈ। ਮਹਿੰਦਰ ਕੌਰ ਨੇ ਕਿਹਾ ਕਿ ਉਹ ਲਾਲਚ ਵਿੱਚ ਨਹੀਂ ਸਗੋਂ ਆਪਣੀਆਂ ਜ਼ਮੀਨਾਂ ਦੀ ਖ਼ਾਤਰ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ।