ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ: ਅੰਮ੍ਰਿਤਸਰ ਦਿਹਾਤੀ SSP ਮੁਅੱਤਲ, ਗੈਂਗਸਟਰਾਂ ਵਿਰੁੱਧ ਲਾਪਰਵਾਹੀ 'ਤੇ ਸਖ਼ਤ ਰਵੱਈਆ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇੱਕ ਵੱਡਾ ਫ਼ੈਸਲਾ ਲਿਆ ਹੈ। ਅੰਮ੍ਰਿਤਸਰ ਦਿਹਾਤੀ SSP ਮਨਿੰਦਰ ਸਿੰਘ ਨੂੰ ਡਿਊਟੀ 'ਚ ਲਾਪਰਵਾਹੀ ਅਤੇ ਗੈਂਗਸਟਰ ਗਤੀਵਿਧੀਆਂ 'ਤੇ ਸਖ਼ਤ ਕਾਰਵਾਈ ਨਾ ਕਰਨ ਦੇ ਮਾਮਲੇ 'ਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਹ ਕਦਮ ਉਸ ਤੋਂ ਬਾਅਦ ਚੁੱਕਿਆ ਹੈ ਜਦੋਂ ਕਈ ਖੁਫੀਆ ਰਿਪੋਰਟਾਂ ਨੇ ਦੱਸਿਆ ਕਿ ਇਲਾਕੇ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਮੰਦ ਗਤੀ ਨਾਲ ਚੱਲ ਰਹੀ ਸੀ ਅਤੇ ਕੁਝ ਕੇਸਾਂ ਵਿੱਚ ਸੁਸਤ ਰਵੱਈਆ ਸਾਹਮਣੇ ਆਇਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਾਨੂੰਨ-ਵਿਵਸਥਾ ਮੁੱਦੇ 'ਤੇ ਕੋਈ ਵੀ ਸਮਝੌਤਾ ਨਹੀਂ ਹੋਵੇਗਾ ਅਤੇ ਹਰ ਅਧਿਕਾਰੀ ਤੋਂ ਨਤੀਜੇ ਦੀ ਉਮੀਦ ਕੀਤੀ ਜਾਵੇਗੀ। ਸਰਕਾਰ ਵਲੋਂ ਇਹ ਕਾਰਵਾਈ ਸੂਬੇ ਵਿੱਚ ਵਧ ਰਹੇ ਗੈਂਗਸਟਰ ਨੈੱਟਵਰਕ 'ਤੇ ਨਕੇਲ ਕੱਸਣ ਦੇ ਵਾਅਦੇ ਨੂੰ ਹੋਰ ਮਜ਼ਬੂਤ ਕਰਦੀ ਹੈ। ਇਸ ਫ਼ੈਸਲੇ ਨਾਲ ਹੋਰ ਅਧਿਕਾਰੀਆਂ ਨੂੰ ਵੀ ਸਿੱਧਾ ਸੰਦੇਸ਼ ਦਿੱਤਾ ਗਿਆ ਹੈ ਕਿ ਲਾਪਰਵਾਹੀ ਹੁਣ ਮਹਿੰਗੀ ਪੈ ਸਕਦੀ ਹੈ। ਇਸ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਰੂਰਲ ਪੁਲਸ ਲਾਈਨ ਵਿੱਚ ਤਬਦੀਲੀਆਂ ਕੀਤੀਆਂ ਜਾਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।