ਮੋਹਾਲੀ 'ਚ ਵੱਡੀ ਵਾਰਦਾਤ! ਖੰਡਰ ਬਿਲਡਿੰਗ 'ਚ ਨੌਜਵਾਨ ਦਾ ਕਤਲ

ਮੋਹਾਲੀ ਦੇ ਨਯਾ ਗਾਓਂ ਇਲਾਕੇ ਵਿੱਚ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਖੂਨੀ ਵਾਰਦਾਤ ਸਾਹਮਣੇ ਆਈ ਹੈ। ਪੁਲ ਦੇ ਨੇੜੇ ਸਥਿਤ ਇੱਕ ਖੰਡਰ ਇਮਾਰਤ ਵਿੱਚ ਕੁਝ ਨੌਜਵਾਨਾਂ ਵੱਲੋਂ ਦੋ ਦੋਸਤਾਂ 'ਤੇ ਤਲਵਾਰਾਂ ਅਤੇ ਚਾਕੂਆਂ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਮੋਹਾਲੀ : ਮੋਹਾਲੀ ਦੇ ਨਯਾ ਗਾਓਂ ਇਲਾਕੇ ਵਿੱਚ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਖੂਨੀ ਵਾਰਦਾਤ ਸਾਹਮਣੇ ਆਈ ਹੈ। ਪੁਲ ਦੇ ਨੇੜੇ ਸਥਿਤ ਇੱਕ ਖੰਡਰ ਇਮਾਰਤ ਵਿੱਚ ਕੁਝ ਨੌਜਵਾਨਾਂ ਵੱਲੋਂ ਦੋ ਦੋਸਤਾਂ 'ਤੇ ਤਲਵਾਰਾਂ ਅਤੇ ਚਾਕੂਆਂ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਕਰਨ ਵਜੋਂ ਹੋਈ ਹੈ, ਜੋ ਕਿ ਚੰਡੀਗੜ੍ਹ ਦੇ ਖੁੱਡਾ ਅਲੀਸ਼ੇਰ ਦਾ ਰਹਿਣ ਵਾਲਾ ਸੀ। ਦੂਜੇ ਜ਼ਖ਼ਮੀ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਦਾ ਇਲਾਜ ਚੰਡੀਗੜ੍ਹ ਦੇ ਪੀ.ਜੀ.ਆਈ. (PGI) ਟਰਾਮਾ ਸੈਂਟਰ ਵਿੱਚ ਚੱਲ ਰਿਹਾ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਨਸ਼ੇ ਦਾ ਅੱਡਾ ਬਣੀ ਖੰਡਰ ਇਮਾਰਤ
ਸਥਾਨਕ ਲੋਕਾਂ ਅਨੁਸਾਰ ਜਿਸ ਖੰਡਰ ਬਿਲਡਿੰਗ ਵਿੱਚ ਇਹ ਵਾਰਦਾਤ ਹੋਈ, ਉਹ ਲੰਬੇ ਸਮੇਂ ਤੋਂ ਨਸ਼ੇੜੀਆਂ ਦਾ ਅੱਡਾ ਬਣੀ ਹੋਈ ਸੀ। ਲੋਕਾਂ ਦਾ ਦੋਸ਼ ਹੈ ਕਿ ਇੱਥੇ ਸ਼ਰੇਆਮ ਨਸ਼ਾ ਵੇਚਣ ਅਤੇ ਕਰਨ ਦਾ ਕੰਮ ਚੱਲਦਾ ਹੈ, ਜਿਸ ਕਾਰਨ ਅਕਸਰ ਨੌਜਵਾਨਾਂ ਦਾ ਜਮਾਵੜਾ ਲੱਗਿਆ ਰਹਿੰਦਾ ਸੀ।

ਮਿਲੀ ਜਾਣਕਾਰੀ ਅਨੁਸਾਰ, ਦੇਰ ਰਾਤ ਕੁਝ ਨੌਜਵਾਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ। ਇਹ ਵਿਵਾਦ ਇੰਨਾ ਵੱਧ ਗਿਆ ਕਿ ਸਵੇਰੇ ਕਰੀਬ 10:30 ਵਜੇ ਇਹ ਖੂਨੀ ਸੰਘਰਸ਼ ਵਿਚ ਬਦਲ ਗਿਆ ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਰਨ ਅਤੇ ਹਰਪ੍ਰੀਤ 'ਤੇ ਹਮਲਾ ਕਰ ਦਿੱਤਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਨੂੰ ਜਲਦੀ ਕਾਬੂ ਕੀਤਾ ਜਾ ਸਕੇ।