ਸ੍ਰੀ ਅਨੰਦਪੁਰ ਸਾਹਿਬ ‘ਚ ਵੱਡੀ ਵਾਰਦਾਤ: ਵਿਆਹ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ‘ਤੇ ਗੋਲੀਆਂ ਚਲੀਆਂ, ਪੀ.ਜੀ.ਆਈ. ਰੈਫਰ

ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ‘ਤੇ ਵਿਆਹ ਸਮਾਗਮ ਦੌਰਾਨ ਗੋਲੀਆਂ ਚਲਾਈਆਂ ਗਈਆਂ। ਇਹ ਵਾਰਦਾਤ ਇਥੋਂ ਦੇ ਨਜ਼ਦੀਕੀ ਪਿੰਡ ਅਗਮਪੁਰ ਵਿੱਚ ਵਾਪਰੀ ਹੈ।

 ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ‘ਤੇ ਵਿਆਹ ਸਮਾਗਮ ਦੌਰਾਨ ਗੋਲੀਆਂ ਚਲਾਈਆਂ ਗਈਆਂ। ਇਹ ਵਾਰਦਾਤ ਇਥੋਂ ਦੇ ਨਜ਼ਦੀਕੀ ਪਿੰਡ ਅਗਮਪੁਰ ਵਿੱਚ ਵਾਪਰੀ ਹੈ।

ਮਿਲੀ ਜਾਣਕਾਰੀ ਅਨੁਸਾਰ, ਨਿਤਿਨ ਨੰਦਾ ਸਮਾਗਮ ਦੌਰਾਨ ਖਾਣ ਪੀਣ ਤੋਂ ਬਾਅਦ ਮੌਕੇ ‘ਤੇ ਮੌਜੂਦ ਸਨ, ਜਦੋਂ ਅਚਾਨਕ ਗੋਲੀਆਂ ਚਲਾਉਣ ਦੀ ਘਟਨਾ ਵਾਪਰੀ। ਗੋਲੀਬਾਰੀ ‘ਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਪਹਿਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਦੇ ਅਨੁਸਾਰ ਉਨ੍ਹਾਂ ਦੇ ਸਿਰ ‘ਤੇ ਗੋਲੀ ਲੱਗਣ ਦੇ ਨਿਸ਼ਾਨ ਹਨ।

ਪੁਲਸ ਸਰੋਤਾਂ ਮੁਤਾਬਕ, ਇਸ ਵਾਰਦਾਤ ‘ਚ ਚੰਡੀਗੜ੍ਹ ਪੁਲਸ ਦੇ ਸੇਵਾਮੁਕਤ ਡੀ.ਐੱਸ.ਪੀ. ਦਿਲਸ਼ੇਰ ਸਿੰਘ ਦਾ ਨਾਂ ਸਾਹਮਣੇ ਆ ਰਿਹਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਸਥਾਨ ਤੋਂ ਮਹੱਤਵਪੂਰਨ ਸਬੂਤ ਇਕੱਠੇ ਕਰ ਰਹੀ ਹੈ। ਹਮਲਾਵਰਾਂ ਦੀ ਪਛਾਣ ਲਈ ਪੁਲਸ ਵੱਲੋਂ ਵੱਖ-ਵੱਖ ਕੋਣਾਂ ਤੋਂ ਜਾਂਚ ਜਾਰੀ ਹੈ।

ਗੌਰਤਲਬ ਹੈ ਕਿ ਨਿਤਿਨ ਨੰਦਾ ਪਹਿਲਾਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਅਨੰਦਪੁਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਵੀ ਚੋਣ ਲੜ ਚੁੱਕੇ ਹਨ। ਇਸ ਸਮੇਂ ਉਹ ਰੋਪੜ ਜ਼ਿਲ੍ਹਾ ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਦੇ ਤੌਰ ‘ਤੇ ਸੇਵਾ ਨਿਭਾ ਰਹੇ ਹਨ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਹੋਰ ਤਫ਼ਤੀਸ਼ ਜਾਰੀ ਹੈ।