ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਵੱਡੀ ਰਾਹਤ, ਮਹਿਲਾ ਪਹਿਲਵਾਨਾਂ ਦੇ ਯੌਨ ਸ਼ੋਸ਼ਣ ਮਾਮਲੇ 'ਚ ਬਰੀ

ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਬ੍ਰਿਜਭੂਸ਼ਣ ਸ਼ਰਨ ਸਿੰਘ ਲਈ ਰਾਹਤ ਦੀ ਵੱਡੀ ਖਬਰ ਆਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੋਮਵਾਰ ਨੂੰ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਯੌਨ ਸ਼ੋਸ਼ਣ ਦੇ ਦੋਸ਼ਾਂ ਵਾਲੇ ਮਾਮਲੇ ਵਿੱਚ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਨੋਦ ਤੋਮਰ ਨੂੰ ਵੀ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ।
ਨਵੀਂ ਦਿੱਲੀ : ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਬ੍ਰਿਜਭੂਸ਼ਣ ਸ਼ਰਨ ਸਿੰਘ ਲਈ ਰਾਹਤ ਦੀ ਵੱਡੀ ਖਬਰ ਆਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੋਮਵਾਰ ਨੂੰ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਯੌਨ ਸ਼ੋਸ਼ਣ ਦੇ ਦੋਸ਼ਾਂ ਵਾਲੇ ਮਾਮਲੇ ਵਿੱਚ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਨੋਦ ਤੋਮਰ ਨੂੰ ਵੀ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ।

ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਪੀੜਤਾਂ ਦੇ ਬਿਆਨਾਂ ਵਿੱਚ ਵਿਰੋਧਾਭਾਸ ਪਾਇਆ ਗਿਆ ਹੈ। ਅਦਾਲਤ ਅਨੁਸਾਰ ਇਹ ਆਰੋਪ ਲਗਭਗ 10 ਸਾਲ ਪੁਰਾਣੇ ਸਨ ਅਤੇ ਜਿਨ੍ਹਾਂ ਥਾਵਾਂ 'ਤੇ ਸ਼ੋਸ਼ਣ ਦੇ ਦੋਸ਼ ਲਗਾਏ ਗਏ ਸਨ, ਉੱਥੇ ਪੀੜਤਾਂ ਅਤੇ ਮੁਲਜ਼ਮਾਂ ਦੀ ਲੋਕੇਸ਼ਨ ਵੀ ਮੇਲ ਨਹੀਂ ਖਾਂਦੀ ਸੀ। ਜ਼ਿਕਰਯੋਗ ਹੈ ਕਿ ਜਾਂਚ ਦੌਰਾਨ ਇੱਕ ਨਾਬਾਲਗ ਪਹਿਲਵਾਨ ਨੇ ਆਪਣੇ ਇਲਜ਼ਾਮ ਪਹਿਲਾਂ ਹੀ ਵਾਪਸ ਲੈ ਲਏ ਸਨ ਅਤੇ ਦੋ ਹੋਰ ਪਹਿਲਵਾਨਾਂ ਨੇ ਅਦਾਲਤ ਵਿੱਚ ਆਪਣੇ ਬਿਆਨ ਦਰਜ ਨਹੀਂ ਕਰਵਾਏ ਸਨ।

"ਦੋਸ਼ ਸਾਬਤ ਹੁੰਦੇ ਤਾਂ ਫਾਂਸੀ ਲਟਕ ਜਾਂਦਾ"
ਅਦਾਲਤ ਤੋਂ ਬਰੀ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ, "ਜਦੋਂ ਪਹਿਲੀ ਵਾਰ ਮੇਰੇ 'ਤੇ ਇਲਜ਼ਾਮ ਲੱਗੇ ਸਨ, ਉਦੋਂ ਹੀ ਮੈਂ ਕਿਹਾ ਸੀ ਕਿ ਜੇਕਰ ਮੇਰੇ 'ਤੇ ਕੋਈ ਵੀ ਦੋਸ਼ ਸਾਬਤ ਹੋ ਜਾਵੇਗਾ ਤਾਂ ਮੈਂ ਖੁਦ ਫਾਂਸੀ 'ਤੇ ਲਟਕ ਜਾਵਾਂਗਾ"। ਉਨ੍ਹਾਂ ਨੇ ਅਦਾਲਤ ਦੁਆਰਾ 'ਬਾਇਜ਼ਤ ਬਰੀ' ਕੀਤੇ ਜਾਣ 'ਤੇ ਆਪਣੇ ਸਮਰਥਕਾਂ ਅਤੇ ਵਕੀਲਾਂ ਦਾ ਧੰਨਵਾਦ ਕੀਤਾ।

ਕੀ ਸੀ ਪੂਰਾ ਮਾਮਲਾ?
ਇਹ ਮਾਮਲਾ ਸਾਲ 2023 ਵਿੱਚ ਉਦੋਂ ਸੁਰਖੀਆਂ ਵਿੱਚ ਆਇਆ ਸੀ ਜਦੋਂ ਦੇਸ਼ ਦੇ ਨਾਮੀ ਪਹਿਲਵਾਨਾਂ ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਬ੍ਰਿਜਭੂਸ਼ਣ ਸ਼ਰਨ ਸਿੰਘ ਵਿਰੁੱਧ ਲੰਬਾ ਪ੍ਰਦਰਸ਼ਨ ਕੀਤਾ ਸੀ। ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਦਿੱਲੀ ਪੁਲਿਸ ਨੇ ਆਈ.ਪੀ.ਸੀ. ਦੀਆਂ ਧਾਰਾਵਾਂ 354, 354A ਅਤੇ 506 ਤਹਿਤ ਮਾਮਲਾ ਦਰਜ ਕੀਤਾ ਸੀ। ਹਾਲਾਂਕਿ ਬਚਾਅ ਪੱਖ ਨੇ ਸ਼ੁਰੂ ਤੋਂ ਹੀ ਇਨ੍ਹਾਂ ਇਲਜ਼ਾਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਅਤੇ ਮਨਘੜਤ ਦੱਸਿਆ ਸੀ। ਸਤੰਬਰ 2024 ਵਿੱਚ ਅਦਾਲਤ ਨੇ ਸਾਰੇ ਤੱਥਾਂ ਨੂੰ ਵਿਚਾਰਨ ਤੋਂ ਬਾਅਦ ਹੁਣ ਅੰਤਿਮ ਫੈਸਲਾ ਸੁਣਾ ਦਿੱਤਾ ਹੈ।