ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ, 35 ਕਰੋੜ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਅਤੇ ਪੁਲਿਸ ਮੁੱਖ ਦਫਤਰ ਦੇ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ 5 ਕਿੱਲੋ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਅੰਮ੍ਰਿਤਸਰ : ਪੰਜਾਬ ਸਰਕਾਰ ਅਤੇ ਪੁਲਿਸ ਮੁੱਖ ਦਫਤਰ ਦੇ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ 5 ਕਿੱਲੋ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ
ਪੁਲਿਸ ਅਨੁਸਾਰ ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਕਾਰਵਾਈ ਥਾਣਾ ਘਰਿੰਡਾ ਦੀ ਪੁਲਿਸ ਟੀਮ ਵੱਲੋਂ ਕੀਤੀ ਗਈ ਹੈ। ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨਸ਼ੇ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿਹੜੇ ਇਲਾਕਿਆਂ ਵਿੱਚ ਸਪਲਾਈ ਕੀਤਾ ਜਾਣਾ ਸੀ। ਜਾਂਚ ਦੌਰਾਨ ਪੁਲਿਸ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਪੜਤਾਲ ਕਰ ਰਹੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਨਸ਼ਾ ਤਸਕਰੀ ਜਾਂ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਪੁਲਿਸ ਦਾ ਕਹਿਣਾ ਹੈ ਕਿ ਜਨਤਾ ਦੇ ਸਹਿਯੋਗ ਨਾਲ ਹੀ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਚਾਇਆ ਜਾ ਸਕਦਾ ਹੈ।