ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਵੱਡਾ ਅਪਡੇਟ, ਹਾਈਕੋਰਟ 'ਚ ਹੋਈ ਮਹੱਤਵਪੂਰਣ ਸੁਣਵਾਈ

ਮਜੀਠੀਆ ਦੇ ਸਮਰਥਕਾਂ ਦੀਆਂ ਨਜ਼ਰਾਂ ਹਾਈਕੋਰਟ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਇਹ ਮਾਮਲਾ ਰਾਜਨੀਤਿਕ ਪੱਖੋਂ ਵੀ ਬਹੁਤ ਮਹੱਤਵਪੂਰਣ ਮੰਨਿਆ ਜਾ ਰਿਹਾ ਹੈ।
ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।ਇਸਦਾ ਮਤਲਬ ਹੈ ਕਿ ਹੁਣ ਹਾਈਕੋਰਟ ਵੱਲੋਂ ਫ਼ੈਸਲਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

ਮਜੀਠੀਆ ਦੇ ਸਮਰਥਕਾਂ ਦੀਆਂ ਨਜ਼ਰਾਂ ਹਾਈਕੋਰਟ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਇਹ ਮਾਮਲਾ ਰਾਜਨੀਤਿਕ ਪੱਖੋਂ ਵੀ ਬਹੁਤ ਮਹੱਤਵਪੂਰਣ ਮੰਨਿਆ ਜਾ ਰਿਹਾ ਹੈ।ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ਬਾਰੇ ਹੁਣ ਸਭ ਨੂੰ ਅਦਾਲਤ ਦੇ ਅੰਤਿਮ ਫ਼ੈਸਲੇ ਦੀ ਉਡੀਕ ਹੈ।