ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਅਚਾਨਕ ਵਿਗੜੀ ਤਬੀਅਤ, ਬੇਹੋਸ਼ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ

ਹਸਪਤਾਲ ਵਿੱਚ ਉਨ੍ਹਾਂ ਦੇ ਕਈ ਮੈਡੀਕਲ ਟੈਸਟ ਵੀ ਕਰਵਾਏ ਗਏ ਹਨ। ਡਾਕਟਰਾਂ ਦੀ ਪੂਰੀ ਟੀਮ ਉਨ੍ਹਾਂ ਦੀ ਹਾਲਤ 'ਤੇ ਲਗਾਤਾਰ ਸਖ਼ਤ ਨਜ਼ਰ ਬਣਾਈ ਹੋਈ ਹੈ।
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਸਾਬਕਾ ਸੰਸਦ ਮੈਂਬਰ ਗੋਵਿੰਦਾ ਨੂੰ ਅਚਾਨਕ ਤਬੀਅਤ ਵਿਗੜਨ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਅਦਾਕਾਰ ਅਚਾਨਕ ਆਪਣੇ ਘਰ ਵਿੱਚ ਬੇਹੋਸ਼ ਹੋ ਕੇ ਡਿੱਗ ਪਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜੁਹੂ ਸਥਿਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਹਸਪਤਾਲ ਵਿੱਚ ਉਨ੍ਹਾਂ ਦੇ ਕਈ ਮੈਡੀਕਲ ਟੈਸਟ ਵੀ ਕਰਵਾਏ ਗਏ ਹਨ। ਡਾਕਟਰਾਂ ਦੀ ਪੂਰੀ ਟੀਮ ਉਨ੍ਹਾਂ ਦੀ ਹਾਲਤ 'ਤੇ ਲਗਾਤਾਰ ਸਖ਼ਤ ਨਜ਼ਰ ਬਣਾਈ ਹੋਈ ਹੈ।

ਦੋਸਤ ਨੇ ਦਿੱਤੀ ਜਾਣਕਾਰੀ
ਗੋਵਿੰਦਾ ਦੀ ਤਬੀਅਤ ਵਿਗੜਨ ਦੀ ਜਾਣਕਾਰੀ ਉਨ੍ਹਾਂ ਦੇ ਦੋਸਤ ਅਤੇ ਕਾਨੂੰਨੀ ਸਲਾਹਕਾਰ ਲਲਿਤ ਬਿੰਦਲ ਨੇ ਦਿੱਤੀ ਹੈ। ਲਲਿਤ ਬਿੰਦਲ ਨੇ ਪੀਟੀਆਈ ਨੂੰ ਦੱਸਿਆ ਕਿ ਗੋਵਿੰਦਾ ਅਚਾਨਕ ਬੇਹੋਸ਼ ਹੋ ਕੇ ਡਿੱਗ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਕ੍ਰਿਟੀਕੇਅਰ ਹਸਪਤਾਲ ਲਿਜਾਇਆ ਗਿਆ। ਇਹ ਵੱਡੀ ਖਬਰ ਬਾਲੀਵੁੱਡ ਸੁਪਰਸਟਾਰ ਧਰਮਿੰਦਰ ਦੇ ਹਸਪਤਾਲ ਵਿੱਚ ਭਰਤੀ ਹੋਣ ਤੋਂ ਬਾਅਦ ਸਾਹਮਣੇ ਆਈ ਹੈ। ਦੱਸ ਦੇਈਏ ਕਿ ਗੋਵਿੰਦਾ ਹਾਲ ਹੀ ਵਿੱਚ ਧਰਮਿੰਦਰ ਨੂੰ ਮਿਲਣ ਲਈ ਬ੍ਰੀਚ ਕੈਂਡੀ ਹਸਪਤਾਲ ਵੀ ਗਏ ਸਨ। ਇਸ ਮੁਲਾਕਾਤ ਦੌਰਾਨ ਗੋਵਿੰਦਾ ਦੇ ਚਿਹਰੇ 'ਤੇ ਕਾਫੀ ਮਾਯੂਸੀ ਦਿਖਾਈ ਦਿੱਤੀ ਸੀ, ਹਾਲਾਂਕਿ ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਸੀ। ਧਰਮਿੰਦਰ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਪਰ ਉਨ੍ਹਾਂ ਦਾ ਪਰਿਵਾਰ ਮੰਨਦਾ ਹੈ ਕਿ ਹੁਣ ਉਹ ਸਥਿਰ ਹਨ ਅਤੇ ਉਨ੍ਹਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਹੋ ਰਿਹਾ ਹੈ।