ਜਲੰਧਰ 'ਚ ਅੱਜ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’, ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਕਰਨਗੇ ਸ਼ਿਰਕਤ

ਜਲੰਧਰ ਦੇ ਸਾਈਂ ਦਾਸ ਸਕੂਲ ਗਰਾਊਂਡ ਵਿੱਚ ਅੱਜ ਇੱਕ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਰਧਾਲੂਆਂ ਵਜੋਂ ਸ਼ਾਮਲ ਹੋਣਗੇ।
ਜਲੰਧਰ: ਜਲੰਧਰ ਦੇ ਸਾਈਂ ਦਾਸ ਸਕੂਲ ਗਰਾਊਂਡ ਵਿੱਚ ਅੱਜ ਇੱਕ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਰਧਾਲੂਆਂ ਵਜੋਂ ਸ਼ਾਮਲ ਹੋਣਗੇ।

ਹੰਸ ਰਾਜ ਰਘੂਵੰਸ਼ੀ ਬੰਨ੍ਹਣਗੇ ਸਮਾਂ
ਇਸ ਧਾਰਮਿਕ ਸਮਾਗਮ 'ਚ ਪ੍ਰਸਿੱਧ ਭਜਨ ਗਾਇਕ ਹੰਸ ਰਾਜ ਰਘੂਵੰਸ਼ੀ ਵੀ ਸ਼ਾਮਲ ਹੋਣਗੇ, ਜੋ ਆਪਣੇ ਭਜਨਾਂ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਅਧਿਆਤਮਿਕਤਾ ਨਾਲ ਜੋੜਨਗੇ। 

ਪ੍ਰਬੰਧ ਮੁਕੰਮਲ, ਭਾਈਚਾਰਕ ਸਾਂਝ ਦਾ ਪ੍ਰਤੀਕ
ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਦੀਪਕ ਬਾਲੀ ਨੇ ਦੱਸਿਆ ਕਿ ਸ਼ਾਮ 6:30 ਵਜੇ ਸ਼ੁਰੂ ਹੋਣ ਵਾਲੇ ਇਸ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਨਾਤਨ ਸੇਵਾ ਸਮਿਤੀ ਦੇ ਪ੍ਰਧਾਨ ਵਿਜੇ ਸ਼ਰਮਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਇਹ ਸਮਾਗਮ ਪੰਜਾਬ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ ਅਤੇ ਆਪਸੀ ਭਾਈਚਾਰਕ ਸਾਂਝ ਤੇ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ। ਪੰਜਾਬ ਸਰਕਾਰ ਵੱਲੋਂ ਵੀ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਮੇਅਰ ਵਿਨੀਤ ਧੀਰ, ਚੰਦਨ ਗਰੇਵਾਲ, ਰਮਣੀਕ ਸਿੰਘ ਰੰਧਾਵਾ ਤੇ ਰਾਜਵਿੰਦਰ ਕੌਰ ਥਿਆੜਾ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਦੱਸਿਆ ਕਿ ਸ਼ਹਿਰ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਅਜਿਹਾ ਸਮਾਗਮ ਕਰਵਾਇਆ ਜਾ ਰਿਹਾ ਹੈ ।