CM ਰੇਖਾ ਗੁਪਤਾ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਸਾਂਝੀ ਕੀਤੀ ਪੋਸਟ

ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਬਿਆਸ ਸਥਿਤ ਡੇਰੇ ‘ਚ ਹੋਈ ਜਿਸ ਵਿੱਚ ਕਈ ਮਹੱਤਵਪੂਰਨ ਮਸਲਿਆਂ ‘ਤੇ ਚਰਚਾ ਕੀਤੀ ਗਈ। ਇਸ ਮੁਲਾਕਾਤ ਦੀ ਜਾਣਕਾਰੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਸ਼ਨ ਮੀਡੀਆ 'ਤੇ ਇਸ ਪੋਸਟ ਸਾਂਝੀ ਕਰਦੇ ਹੋਏ ਦਿੱਤੀ। ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦੇ ਹੋਏ ਉਹਨਾਂ ਨੇ ਲਿੱਖਿਆ, 'ਅੱਜ ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮੌਕਾ ਮਿਲਿਆ। ਉਨ੍ਹਾਂ ਦੇ ਪਵਿੱਤਰ ਆਗਮਨ ਨਾਲ ਮੁੱਖ ਮੰਤਰੀ ਜਨ ਸੇਵਾ ਸਦਨ ​​ਸੱਚਮੁੱਚ ਧੰਨ ਹੋ ਗਿਆ।'


CM ਰੇਖਾ ਗੁਪਤਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸਮਾਜਿਕ ਭਲਾਈ ਅਤੇ ਲੋਕ-ਸੇਵਾ ਸੰਬੰਧੀ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਹੋਈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੇਵਾ ਸੰਸਥਾਵਾਂ ਅਤੇ ਸੇਵਾਦਾਰਾਂ ਰਾਹੀਂ ਲੋਕਾਂ ਦੀ ਮਦਦ ਜਾਰੀ ਰੱਖਣ ਦਾ ਭਰੋਸਾ ਦਿੱਤਾ।


ਉਨ੍ਹਾਂ ਅੱਗੇ ਕਿਹਾ ਕਿ 'ਡੇਰਾ ਬਿਆਸ ਸੇਵਾ, ਦਇਆ ਅਤੇ ਮਾਨਵਤਾ ਦੇ ਉਨ੍ਹਾਂ ਸਦੀਵੀ ਮੁੱਲਾਂ ਦਾ ਪ੍ਰਤੀਕ ਹੈ, ਜੋ ਜੀਵਨ ਨੂੰ ਸਹੀ ਦਿਸ਼ਾ ਅਤੇ ਸਮਾਜ ਨੂੰ ਏਕਤਾ ਦਾ ਸੰਦੇਸ਼ ਦਿੰਦੇ ਹਨ। ਪੂਜਯ ਗੁਰੂਦੇਵ ਦੀ ਬਾਣੀ ਵਿਚ ਅਥਾਹ ਪਿਆਰ, ਉਨ੍ਹਾਂ ਦੇ ਦ੍ਰਿਸ਼ਟੀਕੋਣ ਵਿੱਚ ਅਸ਼ੀਰਵਾਦ ਅਤੇ ਉਨ੍ਹਾਂ ਦੇ ਹਰ ਸੰਦੇਸ਼ ਵਿੱਚ ਸਮਾਜ ਨੂੰ ਇਕਜੁੱਟ ਕਰਨ ਅਤੇ ਸਭ ਤੋਂ ਵਧੀਆ ਮਾਰਗ 'ਤੇ ਅੱਗੇ ਵਧਣ ਦੀ ਪ੍ਰੇਰਨਾ ਹੈ।