CM ਮਾਨ ਨੂੰ ਅੱਜ ਮਿਲ ਸਕਦੀ ਹੈ ਹਸਪਤਾਲ ਤੋਂ ਛੁੱਟੀ

ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਲਗਾਤਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ ਪਰ ਜਦੋਂ ਉਹ ਫਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਈ ਇਲਾਕਿਆਂ ਦਾ ਦੌਰਾ ਕੀਤਾ। ਜਿੱਥੋਂ 3 ਸਤੰਬਰ ਨੂੰ ਚੰਡੀਗੜ੍ਹ ਪਹੁੰਚਦੇ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਬਿਹਤਰ ਹੋ ਰਹੀ ਹੈ। ਉਨ੍ਹਾਂ ਦੇ ਸਾਰੇ ਟੈਸਟ ਵੀ ਠੀਕ ਆਏ ਹਨ। ਉਮੀਦ ਹੈ ਕਿ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਮੁੱਖ ਮੰਤਰੀ ਨੂੰ ਦਿਲ ਦੀ ਧੜਕਣ ਹੌਲੀ ਹੋਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਬਿਮਾਰੀ ਕਾਰਨ ਉਨ੍ਹਾਂ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਰੱਦ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਮਾਨ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਹਾਲਾਂਕਿ, ਪ੍ਰਧਾਨ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ। ਇਸ ਤੋਂ ਬਾਅਦ, ਕਟਾਰੀਆ ਹਸਪਤਾਲ ਪਹੁੰਚੇ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

ਦੌਰੇ ਤੋਂ ਬਾਅਦ ਵਿਗੜੀ ਸਿਹਤ

ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਲਗਾਤਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ ਪਰ ਜਦੋਂ ਉਹ ਫਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਈ ਇਲਾਕਿਆਂ ਦਾ ਦੌਰਾ ਕੀਤਾ। ਜਿੱਥੋਂ 3 ਸਤੰਬਰ ਨੂੰ ਚੰਡੀਗੜ੍ਹ ਪਹੁੰਚਦੇ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਕੀਤਾ ਗਿਆ ਪਰ 5 ਸਤੰਬਰ ਦੀ ਰਾਤ ਨੂੰ ਉਨ੍ਹਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਉਹ 7 ਦਿਨਾਂ ਤੱਕ ਹਸਪਤਾਲ ਵਿੱਚ ਇਲਾਜ ਅਧੀਨ ਰਹੇ।