ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ CM ਮਾਨ ਨੇ ਜਤਾਇਆ ਦੁੱਖ

ਮੁੱਖ ਮੰਤਰੀ ਨੇ ਪੋਸਟ ਸਾਂਝੀ ਕਰ ਕਿਹਾ ਕਿ "ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣਾ ਬੇਹੱਦ ਦੁੱਖਦਜਨਕ ਹੈ

ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।ਜਿਸ ਕਾਰਨ ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਹਾਲਾਤ ਖ਼ਰਾਬ ਹੋਣ ਕਾਰਨ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ।

CM ਮਾਨ ਨੇ ਜਤਾਇਆ ਦੁੱਖ

ਮੁੱਖ ਮੰਤਰੀ ਨੇ ਪੋਸਟ ਸਾਂਝੀ ਕਰ ਕਿਹਾ ਕਿ "ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣਾ ਬੇਹੱਦ ਦੁੱਖਦਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ 'ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਵਿਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਵਿਚ ਵਸਦੇ ਰਹਿਣਗੇ..।"

ਪੰਜਾਬ ਕਾਂਗਰਸ ਨੇ ਭੱਲਾ ਦੀ ਮੌਤ 'ਤੇ ਪ੍ਰਗਟ ਕੀਤਾ ਦੁੱਖ

ਪੰਜਾਬ ਕਾਂਗਰਸ ਨੇ ਜਸਵਿੰਦਰ ਭੱਲਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਪਾਰਟੀ ਦੇ ਅਧਿਕਾਰਤ ਐਕਸ ਅਕਾਊਂਟ 'ਤੇ ਪੋਸਟ ਕੀਤੀ ਗਈ ਪੋਸਟ ਵਿੱਚ ਲਿਖਿਆ ਹੈ- ਪੰਜਾਬੀ ਫਿਲਮ ਜਗਤ ਦੇ ਇੱਕ ਮਹਾਨ ਕਲਾਕਾਰ ਅਤੇ ਪ੍ਰਤੀਕ ਸ਼ਖਸੀਅਤ ਜਸਵਿੰਦਰ ਭੱਲਾ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਉਹ ਲੰਬੇ ਸਮੇਂ ਤੋਂ ਆਪਣੀ ਕਲਾ ਰਾਹੀਂ ਲੋਕਾਂ ਦੇ ਜੀਵਨ ਵਿੱਚ ਹਾਸਾ ਫੈਲਾ ਰਹੇ ਹਨ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ। ਤੁਸੀਂ ਹਮੇਸ਼ਾ ਸਾਡੇ ਦਿਲਾਂ ਵਿੱਚ ਜਿਉਂਦੇ ਰਹੋਗੇ।