ਰਾਜਵੀਰ ਜਵੰਦਾ ਦੇ ਦੇਹਾਂਤ 'ਤੇ CM ਮਾਨ ਨੇ ਜਤਾਇਆ ਦੁੱਖ, ਸਾਂਝੀ ਕੀਤੀ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੀ ਖ਼ਬਰ ਨੇ ਪੰਜਾਬੀ ਸੰਗੀਤ ਜਗਤ ਅਤੇ ਪ੍ਰਸ਼ੰਸਕਾਂ ਨੂੰ ਗਹਿਰੇ ਦੁੱਖ ਵਿੱਚ ਡੁੱਬਾ ਦਿੱਤਾ ਹੈ। ਰਾਜਵੀਰ ਦੇ ਦੇਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਡੂੰਘਾ ਦੁੱਖ ਪ੍ਰਗਟ ਕੀਤਾ।

ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਛੋਟੀ ਉਮਰ 'ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। 
ਇਥੇ ਇਹ ਵੀ ਦੱਸਣਯੋਗ ਹੈ ਕਿ ਫੋਰਟਿਸ ਹਸਪਤਾਲ ਦੇ ਸੂਤਰਾਂ ਮੁਤਾਬਕ ਰਾਜਵੀਰ ਜਵੰਦਾ ਨੇ ਸਵੇਰੇ 10:55 ਵਜੇ ਆਖਰੀ ਸਾਹ ਲਏ। ਮੌਤ ਤੋਂ ਬਾਅਦ ਸੁਰੱਖਿਆ ਵਜੋਂ ਮੁਹਾਲੀ ਹਸਪਤਾਲ ਵਿੱਚ ਪੁਲਸ ਫੋਰਸ ਦੀ ਨਫ਼ਰੀ ਵਧਾ ਦਿੱਤੀ ਗਈ ਹੈ।
ਪੰਜਾਬੀ ਸੰਗੀਤ ਉਦਯੋਗ ਨੇ ਇੱਕ ਹੋਰ ਹੋਨਹਾਰ ਕਲਾਕਾਰ ਨੂੰ ਗੁਆ ਦਿੱਤਾ ਹੈ। ਰਾਜਵੀਰ ਦੇ ਅਕਾਲ ਚਲਾਣੇ ਨਾਲ ਸੰਗੀਤ ਦੀ ਦੁਨੀਆ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।
">