ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ CM ਮਾਨ ਨੇ ਜਾਰੀ ਕੀਤਾ ਯਾਦਗਾਰੀ LOGO

ਦੱਸ ਦਈਏ ਕਿ CM ਮਾਨ ਨੇ ਪੋਸਟ 'ਚ ਲਿਖਿਆ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਲੜੀਵਾਰ ਸਮਾਗਮ ਸ਼ੁਰੂ ਹੋਣ ਜਾ ਰਹੇ ਹਨ। ਸੂਬੇ ਭਰ ‘ਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ ‘ਤੇ ਸਮਾਗਮ ਕਰਵਾਏ ਜਾਣਗੇ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਖ਼ਾਸ ਲੋਗੋ ਜਾਰੀ ਕੀਤਾ ਗਿਆ। ਇਹ ਲੋਗੋ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਪਛਾਣ ਵਜੋਂ ਵਰਤਿਆ ਜਾਵੇਗਾ ਅਤੇ ਹਰ ਸਰਕਾਰੀ ਪ੍ਰੋਗਰਾਮ, ਪੋਸਟਰ ਅਤੇ ਪ੍ਰਚਾਰ ਸਮੱਗਰੀ 'ਤੇ ਦਰਸਾਇਆ ਜਾਵੇਗਾ।ਇਸ ਦੀ ਜਾਣਕਾਰੀ ਖੁਦ CM ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਗਈ।

ਦੱਸ ਦਈਏ ਕਿ CM ਮਾਨ ਨੇ ਪੋਸਟ 'ਚ ਲਿਖਿਆ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਲੜੀਵਾਰ ਸਮਾਗਮ ਸ਼ੁਰੂ ਹੋਣ ਜਾ ਰਹੇ ਹਨ। ਸੂਬੇ ਭਰ ‘ਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ ‘ਤੇ ਸਮਾਗਮ ਕਰਵਾਏ ਜਾਣਗੇ। ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਗੋ ਸਿਰਫ਼ ਇੱਕ ਪ੍ਰਤੀਕ ਨਹੀਂ, ਬਲਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸ਼ਹੀਦੀ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸਾਧਨ ਬਣੇਗਾ। ਉਨ੍ਹਾਂ ਨੇ ਸਿੱਖ ਜਗਤ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਸ਼ਤਾਬਦੀ ਨੂੰ ਮਿਲਜੁਲ ਕੇ ਮਨਾਇਆ ਜਾਵੇ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਅਤੇ ਵਿਰਸੇ ਨਾਲ ਜੋੜਿਆ ਜਾ ਸਕੇ।

">