ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋ ਗਿਆ ਮੁਕਾਬਲਾ! ਤਾੜ-ਤਾੜ ਚੱਲੀਆਂ ਗੋਲੀਆਂ

ਬਠਿੰਡਾ ਥਾਣਾ ਕੋਤਵਾਲੀ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਦੋ ਔਰਤਾਂ ਨੂੰ ਲੁੱਟਣ ਵਾਲੇ ਮੁਲਜ਼ਮਾਂ ਅਤੇ ਪੁਲਿਸ ਵਿਚਕਾਰ ਸ਼ਨੀਵਾਰ ਸਵੇਰੇ ਮੁਕਾਬਲਾ ਹੋਇਆ। ਜਾਣਕਾਰੀ ਮੁਤਾਬਕ, ਪੁਲਿਸ ਦੀ ਗੋਲੀਬਾਰੀ ਵਿੱਚ ਅਮਨਪ੍ਰੀਤ ਨਾਮ ਦਾ ਇੱਕ ਮੁਲਜ਼ਮ ਜ਼ਖਮੀ ਹੋ ਗਿਆ, ਜਦੋਂ ਕਿ ਦੂਜੇ ਮੁਲਜ਼ਮ ਅਮਨਦੀਪ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।

ਬਠਿੰਡਾ ਥਾਣਾ ਕੋਤਵਾਲੀ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਦੋ ਔਰਤਾਂ ਨੂੰ ਲੁੱਟਣ ਵਾਲੇ ਮੁਲਜ਼ਮਾਂ ਅਤੇ ਪੁਲਿਸ ਵਿਚਕਾਰ ਸ਼ਨੀਵਾਰ ਸਵੇਰੇ ਮੁਕਾਬਲਾ ਹੋਇਆ। ਜਾਣਕਾਰੀ ਮੁਤਾਬਕ, ਪੁਲਿਸ ਦੀ ਗੋਲੀਬਾਰੀ ਵਿੱਚ ਅਮਨਪ੍ਰੀਤ ਨਾਮ ਦਾ ਇੱਕ ਮੁਲਜ਼ਮ ਜ਼ਖਮੀ ਹੋ ਗਿਆ, ਜਦੋਂ ਕਿ ਦੂਜੇ ਮੁਲਜ਼ਮ ਅਮਨਦੀਪ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਨਾਲ ਕੋਈ ਵੀ ਪੁਲਿਸ ਕਰਮਚਾਰੀ ਜ਼ਖਮੀ ਨਹੀਂ ਹੋਇਆ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕਿਰਨ ਬਾਲਾ ਨਾਮ ਦੀ ਇੱਕ ਔਰਤ ਆਪਣੀ ਮਹਿਲਾ ਦੋਸਤ ਨਾਲ ਮੇਲਾ ਰਾਮ ਹਸਪਤਾਲ ਦੇ ਨੇੜਿਓਂ ਲੰਘ ਰਹੀ ਸੀ ਤਾਂ ਲੁਟੇਰੇ ਪਿੱਛੇ ਤੋਂ ਬਾਈਕ 'ਤੇ ਆਏ ਅਤੇ ਉਸਦਾ ਪਰਸ ਖੋਹ ਕੇ ਭੱਜ ਗਏ। ਇਸ ਦੌਰਾਨ ਕਿਰਨ ਡਿੱਗ ਪਈ ਅਤੇ ਉਸਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਔਰਤ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਕੋਤਵਾਲੀ ਥਾਣੇ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਸ਼ਨੀਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਦੋਵੇਂ ਲੁਟੇਰੇ ਬਾਹਮਣ ਨਹਿਰ ਦੇ ਪੁਲ ਦੇ ਨੇੜੇ ਹਨ। ਜਦੋਂ ਪੁਲਿਸ ਟੀਮ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਪਿੱਛੇ ਬੈਠਾ ਅਮਨਪ੍ਰੀਤ ਨੇ ਪੁਲਿਸ 'ਤੇ ਫਾਈਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਅਮਨਪ੍ਰੀਤ ਨੂੰ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਅਤੇ ਬਾਈਕ ਬਰਾਮਦ ਕਰ ਲਈ ਹੈ।