ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਪੰਜਾਬ 'ਚ ਸਕੂਲ ਬੰਦ, CM ਨੇ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਇਸ ਦਾ ਐਲਾਨ ਕੀਤਾ ਹੈ। ਸੂਬੇ ਦੇ ਸਾਰੇ ਸਕੂਲ 27 ਤੋਂ 30 ਅਗਸਤ ਤਕ ਬੰਦ ਰਹਿਣਗੇ।

ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਇਸ ਦਾ ਐਲਾਨ ਕੀਤਾ ਹੈ। ਸੂਬੇ ਦੇ ਸਾਰੇ ਸਕੂਲ 27 ਤੋਂ 30 ਅਗਸਤ ਤਕ ਬੰਦ ਰਹਿਣਗੇ। ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ। 


ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, "ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।"