CP ਰਾਧਾਕ੍ਰਿਸ਼ਨਨ ਨੇ ਚੁੱਕੀ ਉਪ ਰਾਸ਼ਟਰਪਤੀ ਵਜੋਂ ਸਹੁੰ

ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਸਨ। ਰੱਖਿਆ ਮੰਤਰੀ ਰਾਜਨਾਥ ਸਿੰਘ, ਜੇਪੀ ਨੱਡਾ ਸਮੇਤ ਕਈ ਮੰਤਰੀਆਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ।

ਸੀਪੀ ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਹੁੰ ਚੁਕਾਈ। ਮਹਾਰਾਸ਼ਟਰ ਦੇ ਰਾਜਪਾਲ ਭਾਰਤ ਦੇ 15ਵੇਂ ਰਾਸ਼ਟਰਪਤੀ ਬਣੇ। ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਸਨ। ਰੱਖਿਆ ਮੰਤਰੀ ਰਾਜਨਾਥ ਸਿੰਘ, ਜੇਪੀ ਨੱਡਾ ਸਮੇਤ ਕਈ ਮੰਤਰੀਆਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ। ਉਹ 2024 ਵਿੱਚ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਸੇਵਾ ਨਿਭਾਉਣਗੇ। ਰਾਧਾਕ੍ਰਿਸ਼ਨਨ ਨੂੰ ਕੁੱਲ 452 ਵੋਟਾਂ ਮਿਲੀਆਂ।

ਇਹ ਵੀ ਪੜ੍ਹੋ- CM ਭਗਵੰਤ ਮਾਨ ਰਾਹਤ ਕਾਰਜਾਂ ਸੰਬੰਧੀ ਅੱਜ ਕਰਨਗੇ ਮੀਟਿੰਗ

ਦੱਸ ਦਈਏ ਕਿ ਉਪ-ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ 21 ਜੁਲਾਈ ਨੂੰ ਅਚਾਨਕ ਅਸਤੀਫਾ ਦਿੱਤੇ ਜਾਣ ਕਾਰਨ ਇਹ ਚੋਣ ਕਰਵਾਈ ਗਈ। ਉਪ-ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਰਾਧਾਕ੍ਰਿਸ਼ਨਨ ਨੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰਾਸ਼ਟਰਪਤੀ ਦਫਤਰ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਮੁਰਮੂ ਨੇ ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਨੂੰ ਮਹਾਰਾਸ਼ਟਰ ਦੇ ਰਾਜਪਾਲ ਦਾ ਵਾਧੂ ਚਾਰਜ ਸੌਂਪਿਆ ਹੈ।