ਸ਼ਹੀਦੀ ਸਮਾਗਮਾਂ 'ਚ ਨਤਮਸਤਕ ਹੋਣ ਵਾਲੀ ਸੰਗਤ ਦਾ ਸੱਭਿਆਚਾਰਕ ਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ Deepak Bali ਨੇ ਕੀਤਾ ਧੰਨਵਾਦ

ਦੀਪਕ ਬਾਲੀ, ਜੋ ਕਾਫ਼ੀ ਸਮੇਂ ਤੋਂ ਜਲੰਧਰ ਦੀ ਸਿਆਸਤ ਵਿੱਚ ਸਰਗਰਮ ਹਨ ਆਪਣੀ ਖੁੱਲੀ ਸੋਚ ਅਤੇ ਵੱਖਰੀ ਸਿਆਸੀ ਪਹੁੰਚ ਲਈ ਜਾਣੇ ਜਾਂਦੇ ਹਨ।
ਜਲੰਧਰ ਦੀ ਸਿਆਸਤ ਵਿੱਚ ਮਹੱਤਵਪੂਰਨ ਤਬਦੀਲੀਆਂ ਦੇ ਦਰਮਿਆਨ, ਦੀਪਕ ਬਾਲੀ ਹੁਣ ਇੱਕ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਵਿੱਚ ਸਲਾਹਕਾਰ ਨਿਯੁਕਤ ਕੀਤਾ ਹੈ। ਦੀਪਕ ਬਾਲੀ, ਜੋ ਕਾਫ਼ੀ ਸਮੇਂ ਤੋਂ ਜਲੰਧਰ ਦੀ ਸਿਆਸਤ ਵਿੱਚ ਸਰਗਰਮ ਹਨ ਆਪਣੀ ਖੁੱਲੀ ਸੋਚ ਅਤੇ ਵੱਖਰੀ ਸਿਆਸੀ ਪਹੁੰਚ ਲਈ ਜਾਣੇ ਜਾਂਦੇ ਹਨ। 

ਹਾਲ ਹੀ 'ਚ ਉਨ੍ਹਾਂ ਨੇ ਸ਼ੋਸ਼ਲ ਮੀਡੀਆ 'ਤੇ ਵੀਡੀਓ ਸਾਂਝਾ ਕੀਤਾ ਹੈ। ਉਨ੍ਹਾਂ ਨੇ ਵੀਡੀਓ ਦੇ ਕੈਪਸ਼ਨ 'ਚ ਲਿਖਿਆ "ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪਹੁੰਚੀ ਸਮੂਹ ਸੰਗਤ ਦਾ ਬਹੁਤ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਇਹਨਾਂ ਇਤਿਹਾਸਕ ਪਲਾਂ ਦਾ ਹਿੱਸਾ ਬਣ ਕੇ ਗੁਰੂ ਸਾਹਿਬ ਦਾ ਓਟ ਆਸਰਾ ਲਿਆ।"


" data-instgrm-version="14" style="background:#FFF; border:0; margin:10px auto; max-width:540px; width:100%;">