ਸੰਕਟ ਦੀ ਘੜੀ ‘ਚ ਡੇਰਾ ਬਿਆਸ ਆਇਆ ਅੱਗੇ, ਹੜ੍ਹ ਪੀੜਤਾਂ ਲਈ ਬਣਿਆ ਸਹਾਰਾ

ਸੰਕਟਮਈ ਘੜੀ ਵਿੱਚ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਲੋਕਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਸੰਕਟਮਈ ਘੜੀ ਵਿੱਚ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਡੇਰਾ ਪ੍ਰਬੰਧਕੀ ਨੇ ਕਿਹਾ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਾਰੇ ਸਤਿਸੰਗ ਘਰਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ।ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਹੁਕਮਾਂ 'ਤੇ ਇਕ ਵੱਡੀ ਸੇਵਾ ਸ਼ੁਰੂ ਕੀਤੀ ਗਈ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਤਿਸੰਗ ਘਰਾਂ ਦੇ ਪ੍ਰਬੰਧਕ ਅਤੇ ਸੇਵਾਦਾਰ ਪੂਰੀ ਤਰ੍ਹਾਂ ਲੋਕਾਂ ਦੀ ਸੇਵਾ ਵਿੱਚ ਜੁਟੇ ਹੋਏ ਹਨ।

ਇਨ੍ਹਾਂ ਘਰਾਂ ਵਿੱਚ ਪ੍ਰਭਾਵਿਤ ਲੋਕਾਂ ਨੂੰ ਰਹਿਣ ਲਈ ਠਿਕਾਣਾ, ਖਾਣ-ਪੀਣ ਦੀ ਸੁਵਿਧਾ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਡੇਰਾ ਬਿਆਸ ਪਹਿਲਾਂ ਵੀ ਆਫਤਾਂ ਦੇ ਸਮੇਂ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਂਦਾ ਰਿਹਾ ਹੈ ਅਤੇ ਇਸ ਵਾਰੀ ਵੀ ਸੰਗਤਾਂ ਵੱਲੋਂ ਵੱਡੇ ਪੱਧਰ ‘ਤੇ ਸਹਾਇਤਾ ਮੁਹਿੰਮ ਚਲਾਈ ਜਾ ਰਹੀ ਹੈ।