ਭਾਰੀ ਮੀਂਹ ਕਾਰਨ ਜਲੰਧਰ ਦੇ ਵਿਗੜੇ ਹਾਲਾਤ, ਕਈ ਇਲਾਕਿਆਂ 'ਚ ਭਰਿਆ ਪਾਣੀ

ਜਲੰਧਰ 'ਚ ਭਾਰੀ ਮੀਂਹ ਕਾਰਨ ਹਾਲਾਤ ਹੋਰ ਵੀ ਵਿਗੜ ਗਏ ਹਨ। ਭਾਰੀ ਮੀਂਹ ਕਾਰਨ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ ਅਤੇ ਦਮੋਰੀਆ ਪੁਲ ਪੂਰੀ ਤਰ੍ਹਾਂ ਡੁੱਬ ਗਿਆ ਹੈ।

ਜਲੰਧਰ 'ਚ ਭਾਰੀ ਮੀਂਹ ਕਾਰਨ ਹਾਲਾਤ ਹੋਰ ਵੀ ਵਿਗੜ ਗਏ ਹਨ। ਭਾਰੀ ਮੀਂਹ ਕਾਰਨ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ ਅਤੇ ਦਮੋਰੀਆ ਪੁਲ ਪੂਰੀ ਤਰ੍ਹਾਂ ਡੁੱਬ ਗਿਆ ਹੈ। ਦਮੋਰੀਆ ਪੁਲ ਦੇ ਹੇਠਾਂ ਇੱਕ ਨਿੱਜੀ ਬੱਸ ਪਾਣੀ ਵਿੱਚ ਫਸ ਗਈ। ਹਾਲਾਂਕਿ, ਖੁਸ਼ਕਿਸਮਤੀ ਨਾਲਵ ਬੱਸ ਵਿੱਚ ਕੋਈ ਯਾਤਰੀ ਨਹੀਂ ਸੀ। ਬੱਸ ਨੂੰ ਪਾਣੀ 'ਚੋ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ ਕੀਤੀ ਜਾ ਰਹੀ।


ਟਰੇਨਾਂ ਲੇਟ ਹੋਣ ਕਾਰਨ ਯਾਤਰੀ ਪਰੇਸ਼ਾਨ

ਸ਼ਹਿਰ ਦਾ ਮੁੱਖ ਇਲਾਕਾ ਮਾਡਲ ਟਾਊਨ ਵੀ ਪੂਰੀ ਤਰ੍ਹਾਂ ਡੁੱਬ ਗਿਆ ਹੈ। ਵਪਾਰਕ ਇਮਾਰਤਾਂ ਪਾਣੀ ਵਿੱਚ ਡੁੱਬ ਗਈਆਂ ਹਨ, ਜਿਸ ਕਾਰਨ ਕਾਰੋਬਾਰੀਆਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਮੀਂਹ ਨੇ ਰੇਲਵੇ ਨੂੰ ਵੀ ਪ੍ਰਭਾਵਿਤ ਕੀਤਾ ਹੈ। ਕਈ ਰੇਲਗੱਡੀਆਂ 2 ਤੋਂ 3 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।