ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨਾ ਮੁਸ਼ਕਲ! ਪੰਜਾਬ ਰੋਡਵੇਜ਼ ਠੇਕਾ ਕਰਮਚਾਰੀਆਂ ਦਾ ਅੱਜ ਚੱਕਾ ਜਾਮ

ਆਗੂਆਂ ਨੇ ਕਿਹਾ ਕਿ ਇਸ ਤੋਂ ਬਾਅਦ 2 ਵਜੇ ਚੈਅਰਮੈਨ ਅਤੇ ਐਮ.ਡੀ. ਪੀਆਰਟੀਸੀ ਦੀ ਰਿਹਾਇਸ਼ ਅਤੇ ਹੈਡ ਆਫਿਸ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ 18-11-2025 ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਪੱਕਾ ਧਰਨਾ ਦਿੱਤਾ ਜਾਵੇਗਾ।
ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਬੱਸਾਂ ਅੱਜ (17 ਨਵੰਬਰ) ਦੁਪਹਿਰ 12 ਵਜੇ ਤੋਂ ਪੰਜਾਬ ਵਿੱਚ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਨਿੱਤਰ ਆਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਟੈਂਡਰ ਖੋਲ੍ਹਿਆ ਗਿਆ ਤਾਂ ਉਹ ਹੜਤਾਲ 'ਤੇ ਜਾਣਗੇ। ਸਰਕਾਰ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਲਈ ਟੈਂਡਰ ਖੋਲ੍ਹ ਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਹ ਅਸਥਾਈ ਕਰਮਚਾਰੀਆਂ ਨੂੰ ਸਥਾਈ ਰੁਜ਼ਗਾਰ ਦੇਣ ਦੀ ਮੰਗ ਕਰ ਰਹੇ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਮੈਨੇਜਮੈਂਟ ਵੱਲੋਂ ਪ੍ਰਾਈਵੇਟ ਬੱਸਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ। 

18 ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪੱਕਾ ਧਰਨਾ

ਆਗੂਆਂ ਨੇ ਕਿਹਾ ਕਿ ਇਸ ਤੋਂ ਬਾਅਦ 2 ਵਜੇ ਚੈਅਰਮੈਨ ਅਤੇ ਐਮ.ਡੀ. ਪੀਆਰਟੀਸੀ ਦੀ ਰਿਹਾਇਸ਼ ਅਤੇ ਹੈਡ ਆਫਿਸ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ 18-11-2025 ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਪੱਕਾ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਵਿਖੇ ਧਰਨੇ ਦੀ ਤਿਆਰੀ ਪੱਕੇ ਧਰਨੇ ਦੇ ਰੂਪ ਵਿੱਚ ਕੀਤੀ ਜਾਵੇ ਅਤੇ ਵਾਪਸ ਆਪਣੀਆ ਮੰਗਾਂ ਮਨਵਾਉਣ ਤੋਂ ਬਾਅਦ ਵਿੱਚ ਹੀ ਮੁੜਿਆ ਜਾਵੇਗਾ। ਇਸ ਲਈ ਕੱਲ ਨੂੰ ਸਾਰੀਆ ਡਿਪੂਆਂ ਦੀਆਂ ਕਮੇਟੀਆਂ ਆਪਣੇ ਡਿਪੂ ਵਿੱਚ ਹਾਜ਼ਰ ਰਹਿਣਗੀਆਂ ਅਤੇ ਦਿੱਤੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਕਦਮ ਚੁੱਕਣਗੀਆਂ।

ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ ਬੱਸਾਂ ਇਸ ਵੇਲੇ 577 ਰੂਟਾਂ 'ਤੇ ਚੱਲਦੀਆਂ ਹਨ, ਜੋ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਰਾਜਸਥਾਨ, ਜੰਮੂ ਅਤੇ ਕਸ਼ਮੀਰ ਅਤੇ ਉੱਤਰਾਖੰਡ ਨੂੰ ਕਵਰ ਕਰਦੀਆਂ ਹਨ। ਪੀ.ਆਰ.ਟੀ.ਸੀ. ਦੀਆਂ ਬੱਸਾਂ ਰੋਜ਼ਾਨਾ ਲਗਭਗ 355,827 ਕਿਲੋਮੀਟਰ ਦਾ ਸਫ਼ਰ ਤੈਅ ਕਰਦੀਆਂ ਹਨ। ਕਾਰਪੋਰੇਸ਼ਨ ਕੁੱਲ 3,065 ਲੋਕਾਂ ਨੂੰ ਰੁਜ਼ਗਾਰ ਦਿੰਦੀ ਹੈ, ਜਿਨ੍ਹਾਂ ਵਿੱਚ 1,310 ਨਿਯਮਤ ਕਰਮਚਾਰੀ ਅਤੇ 1,755 ਠੇਕਾ (ਆਊਟਸੋਰਸਡ) ਕਰਮਚਾਰੀ ਸ਼ਾਮਲ ਹਨ।